ਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਕਿਸਾਨ ਦੀ ਹੋਈ ਮੌਤ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲਗਾਤਾਰ ਦਿੱਲੀ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ‘ਚ ਕਈ ਕਿਸਾਨਾਂ ਦੀ ਮੌਤ ਹੋ ਗਈ। ਇਸ ਸੰਘਰਸ਼ ‘ਚੋ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਧਿੰਗੜ੍ਹ ਦੇ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ ‘ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਗੁਰਨਾਮ ਸਿੰਘ ਬੀਤੇ ਕੱਲ੍ਹ ਹੀ ਟਰੈਕਟਰ ਲੈ ਕੇ ਗਣਤੰਤਰ ਕਿਸਾਨ ਪਰੇਡ ‘ਚ ਸ਼ਾਮਿਲ ਹੋਣ ਲਈ ਦਿੱਲੀ ਗਿਆ ਸੀ ਅਤੇ ਉਸ ਨੂੰ ਅੱਜ ਸਵੇਰ ਸਮੇਂ ਦਿਲ ਦਾ ਦੌਰਾ ਪੈ ਗਿਆ।  ਜਿਸ ਤੋਂ ਬਾਅਦ ਉਸਨੂੰ ਬਹਾਦਰਗੜ੍ਹ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥ ਉਸਦੀ ਮੌਤ ਹੋ ਗਈ।  ਭਾਰਤੀ ਕਿਸਾਨ ਯੂਨੀਅਨ (ਡਕੌਦਾ) ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਉਸ ਦੀ ਮ੍ਰਿਤਕ ਦੇਹ ਸ਼ਾਮ ਤੱਕ ਪਿੰਡ ਪਹੁੰਚ ਜਾਵੇਗੀ।