ਘਰਾਂ ਦੇ ਬਾਹਰ ਖਡ਼੍ਹੀਆਂ ਦਰਜਨ ਭਰ ਗੱਡੀਆਂ ਦੇ ਤੋੜੇ ਸ਼ੀਸ਼ੇ

ਜਲੰਧਰ : ਜਲੰਧਰ ਦੇ ਅਲੀ ਮੁਹੱਲੇ ਇਲਾਕੇ ਦੇ ਵਿਚ ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਸ਼੍ਰੀ ਬਾਲਮੀਕੀ ਮੰਦਰ ਦੇ ਕੋਲ ਅਤੇ ਬਾਜ਼ਾਰ ਦੇ ਵਿਚ ਪਾਰਕ ਕੀਤੀਆਂ ਗਈਆਂ ਗੱਡੀਆਂ ਦੇ ਸ਼ੀਸ਼ਿਆਂ ਦੀ ਭੰਨਤੋੜ ਕੀਤੀ ਗਈ, ਅਤੇ ਖੜੀਆਂ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ ਗਿਆ।ਇਸ ਬਾਰੇ ਸ਼ਿਕਾਇਤ ਕਰਨ ਵਾਲੇ ਲੋਕਾਂ ਨੇ ਦੱਸਿਆ ਕਿ ਰਾਤ ਨੂੰ ਇਸ ਇਲਾਕੇ ਵਿਚ ਉਨ੍ਹਾਂ ਨੇ ਗੱਡੀਆਂ ਪਾਰਕ ਕੀਤੀਆਂ ਸੀ ਪਰ ਜਦ ਸਵੇਰੇ ਉਨ੍ਹਾਂ ਨੇ ਵੇਖਿਆ ਕਿ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸੀ ਅਤੇ ਹੋਰ ਵੀ ਨੁਕਸਾਨ ਕੀਤਾ ਗਿਆ ਅਤੇ ਕੁਝ ਸਮਾਨ ਵੀ ਚੋਰੀ ਕੀਤਾ ਗਿਆ। ਜਿਸਨੂੰ ਲੈ ਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਇਸ ਬਾਰੇ ਮਾਮਲੇ ਦੀ ਤਫਤੀਸ਼ ਕਰ ਰਹੇ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਇਸ ਬਾਰੇ ਸ਼ਿਕਾਇਤ ਉਨ੍ਹਾਂ ਕੋਲ ਆਈ ਹੈ ਤੇ CCTV ਦੀ ਫੁਟੇਜ ਦੇ ਆਧਾਰ ਤੇ ਭੰਨਤੋੜ ਕਰਨ ਵਾਲੇ ਅਨਸਰਾਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।