ਅੰਤਰਰਾਸ਼ਟਰੀ ਹਾਕੀ ਖਿਡਾਰੀ ਸੁਰਿੰਦਰ ਸੋਢੀ ‘ਆਪ’ ‘ਚ ਹੋਏ ਸ਼ਾਮਲ

ਜਲੰਧਰ- ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿਚ ਵੱਡੀ ਤਾਕਤ ਮਿਲੀ ਹੈ। ਪ੍ਰਸਿੱਧ ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ ਸੇਵਾ ਮੁਕਤ ਪੰਜਾਬ ਪੁਲਿਸ ਦੇ ਆਈਜੀ ਸੁਰਿੰਦਰ ਸੋਢੀ ਅਤੇ ਹੋਰ ਕਈ ਵੱਡੀਆਂ ਵੱਡੀਆਂ ਹਸਤੀਆਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਸੋਢੀ ਅਤੇ ਹੋਰ ਆਗੂ ‘ਆਪ’ ਦੇ ਪ੍ਰਦੇਸ਼ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਵਿਚ ‘ਆਪ’ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿਚ ‘ਆਪ’ ਵਿਚ ਸ਼ਾਮਲ ਹੋਏ। ‘ਆਪ’ ਨੇਤਾਵਾਂ ਨੇ ਉਨ੍ਹਾਂ ਦਾ ਪਾਰਟੀ ‘ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ਾਮਲ ਕੀਤਾ।