ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਵਧਣਾ ਲਗਾਤਾਰ ਜਾਰੀ

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਵਧਣਾ ਲਗਾਤਾਰ ਜਾਰੀ ਹੈ। ਰੋਜ਼ਾਨਾ ਵੱਧ ਰਹੀਆਂ ਕੀਮਤਾਂ ਕਾਰਨ ਪੈਟਰੋਲ ਦਾ ਰੇਟ 100 ਰੁਪਏ ਨੇੜੇ ਢੁਕਦਾ ਵਿਖਾਈ ਦੇ ਰਿਹਾ ਹੈ, ਉਥੇ ਹੀ ਡੀਜ਼ਲ ਦਾ ਭਾਅ ਵੀ ਸਭ ਤੋਂ ਉੱਚੇ ਪੱਧਰ ਵੱਲ ਵਧਦਾ ਜਾ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਂ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ। ਇਸ ਵਿਚਕਾਰ 2 ਦਿਨ ਦੀ ਰਾਹਤ ਤੋਂ ਬਾਅਦ ਅੱਜ ਮੁੜ ਤੋਂ ਤੇਲ ਦੀਆਂ ਕੀਮਤਾਂ ‘ਚ ਮੁੜ ਵਾਧਾ ਹੋ ਗਿਆ ਹੈ। ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 90 ਰੁਪਏ ਪੈਸੇ ਤੇ ਡੀਜ਼ਲ ਦੀ ਕੀਮਤ 77 ਰੁਪਏ ਸੀ।ਇਸ ਵਾਰ ਦੋਵਾਂ ਦੀ ਕੀਮਤ ‘ਚ 35 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਾਧਾ ਹੋਇਆ ਹੈ। ਹੁਣ ਤਕ ਜੋ ਪੈਟਰੋਲ 90.62 ਰੁਪਏ ਪ੍ਰਤੀ ਲੀਟਰ ਸੀ ਉਹ ਹੁਣ 90.97 ਰੁਪਏ ਪ੍ਰਤੀ ਲੀਟਰ ਹੋ ਗਿਆ। ਦੱਸਣਯੋਗ ਹੈ ਕਿ ਦੇਸ਼ ‘ਚ ਪੈਟਰੇਲ ਤੇ ਡੀਜ਼ਲ ਦੇ ਭਾਅ 9 ਫਰਵਰੀ ਨੂੰ ਵਧਣੇ ਸ਼ੁਰੂ ਹੋਏ ਸਨ। ਦੋ ਦਿਨਾਂ ਬਾਅਦ ਮੰਗਲਵਾਰ ਨੂੰ ਇਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਜਾਣਕਾਰੀ ਮੁਤਾਬਿਕ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 25-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।ਰਾਜਧਾਨੀ ਦਿੱਲੀ ‘ਚ ਪੈਟਰੋਲ 25 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ ਤੇ ਇੱਥੇ ਲੋਕਾਂ ਨੂੰ ਇਕ ਲੀਟਰ ਪੈਟਰੋਲ ਲਈ 90.83 ਰੁਪਏ ਪ੍ਰਤੀ ਲੀਟਰ ਦੇਣੇ ਪੈ ਰਹੇ ਹਨ। ਉੱਥੇ ਹੀ ਡੀਜ਼ਲ ‘ਚ 35 ਪੈਸੇ ਦਾ ਵਾਧਾ ਹੋਇਆ ਹੈ। ਇਸ ਲਈ ਪ੍ਰਤੀ ਲੀਟਰ ਡੀਜ਼ਲ ਲਈ 81.32 ਰੁਪਏ ਦੇਣੇ ਪੈ ਰਹੇ ਹਨ। 1 ਜਨਵਰੀ 2021 ਨੂੰ ਰਾਜਧਾਨੀ ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 83 ਰੁਪਏ 71 ਪੈਸੇ ਸੀ। ਉੱਥੇ ਹੀ ਡੀਜ਼ਲ 73 ਰੁਪਏ 87 ਪੈਸੇ ਵੇਚਿਆ ਜਾ ਰਿਹਾ ਸੀ । ਪੈਟਰੋਲ ਦੀਆ ਕੀਮਤਾਂ ਵਧਣ ਨਾਲ ਬੀਤੇ ਦਿਨੀ ਕਾਂਗਰਸੀ ਵਰਕਰਾਂ ‘ਚ ਭਾਰੀ ਰੋਸ ਦੇਖਣ ਨੂੰ ਮਿਲਿਆ। ਕਾਂਗਰਸੀ ਵਰਕਰਾਂ ਨੇ ਜੰਮੂ ਵਿਚ ਰੋਸ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਮਾਮੂਲੀ ਝਗੜਾ ਵੀ ਹੋਇਆ ।ਇਸ ਵਿਚਾਲੇ ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਬਿਆਨ ਆਇਆ ਹੈ। ਉਨ੍ਹਾਂ ਨੇ ਸਭ ਤੋਂ ਪਹਿਲਾ ਕਾਰਨ ਤੇਲ ਦੇ ਘੱਟ ਉਤਪਾਦਨ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਨੇ ਤੇਲ ਦਾ ਉਤਪਾਦਨ ਘੱਟ ਕਰ ਦਿੱਤਾ ਹੈ। ਉਤਪਾਦਕ ਦੇਸ਼ ਵਧੇਰੇ ਮੁਨਾਫਾ ਲੈਣ ਲਈ ਘੱਟ ਤੇਲ ਦਾ ਉਤਪਾਦਨ ਕਰ ਰਹੇ ਹਨ। ਇਸ ਨਾਲ ਖਪਤਕਾਰ ਦੇਸ਼ਾਂ ਨੂੰ ਦੁਖੀ ਹੋਣਾ ਪੈ ਰਿਹਾ ਹੈ।ਦੂਜਾ ਕਾਰਨ ਤੇਲ ਦੀਆਂ ਕੀਮਤਾਂ ਪਿੱਛੇ ਸਭ ਤੋਂ ਵੱਡਾ ਕਾਰਨ ਕੋਰੋਨਾ ਮਹਾਮਾਰੀ ਵੀ ਹੈ। ਉਨ੍ਹਾਂ ਅਗੇ ਕਿਹਾ ਕਿ ਅਸੀਂ ਕਈ ਤਰ੍ਹਾਂ ਦੇ ਵਿਕਾਸ ਕਾਰਜ ਪੂਰੇ ਕਰਨੇ ਹਨ। ਇਸ ਲਈ ਕੇਂਦਰ ਤੇ ਰਾਜ ਸਰਕਾਰ ਟੈਕਸ ਇਕੱਠਾ ਕਰਦੀ ਹੈ। ਵਿਕਾਸ ਕਾਰਜ ਤੇ ਖਰਚਾ ਕਰਨ ਨਾਲ ਵਧੇਰੇ ਰੁਜ਼ਗਾਰ ਹੋਏਗਾ। ਸਰਕਾਰ ਨੇ ਆਪਣਾ ਨਿਵੇਸ਼ ਵਧਾ ਦਿੱਤਾ ਹੈ ਤੇ 34% ਹੋਰ ਪੂੰਜੀ ਇਸ ਬਜਟ ਵਿੱਚ ਖਰਚ ਕੀਤੀ ਜਾਏਗੀ।