ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਬੀਬੀਆਂ ਦਾ ਜਥਾ ਦਿੱਲੀ ਸੰਸਦ ਦਾ ਘਿਰਾਓ ਕਰਨ ਲਈ ਹੋਵੇਗਾ ਰਵਾਨਾ : ਸਿਮਰਨਜੀਤ ਸਿੰਘ ਮਾਨ

ਫ਼ਤਿਹਗੜ੍ਹ ਸਾਹਿਬ (ਜਗਦੇਵ ਸਿੰਘ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਪਾਰਟੀ ਦੇ ਕਿਸਾਨ ਵਿੰਗ ਵੱਲੋਂ ਪੰਜ ਪੰਜ ਮੈਂਬਰੀ ਜਥੇ ਵੱਲੋਂ ਗ੍ਰਿਫਤਾਰੀਆਂ ਦੇਣ ਲਈ ਸੰਸਦ ਦਾ ਘਿਰਾਓ ਕਰਨ ਦੀ ਲੜੀ ਤਹਿਤ 2 ਮਾਰਚ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਮੈਂਬਰੀ ਬੀਬੀਆਂ ਦਾ ਜਥਾ ਰਵਾਨਾ ਹੋਵੇਗਾ ।ਸਰਦਾਰ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ 23 ਫਰਵਰੀ ਨੂੰ ਕਿਸਾਨ ਵਿੰਗ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵੱਲੋਂ ਪੰਜ ਮੈਂਬਰੀ ਜਥੇ ਸਮੇਤ ਸੰਸਦ ਦਾ ਘਿਰਾਓ ਕੀਤਾ ਗਿਆ ਸੀ ਤੇ ਇਸ ਉਪਰੰਤ ਦਿੱਲੀ ਪੁਲੀਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਰਾਤ ਨੂੰ ਦਿੱਲੀ ਤੋਂ ਬਾਹਰ ਛੱਡ ਦਿੱਤਾ ਗਿਆ ਸੀ ਤੇ ਪਾਰਟੀ ਵੱਲੋਂ ਹਰੇਕ ਹਫ਼ਤੇ ਨਿਰੰਤਰ ਗ੍ਰਿਫਤਾਰੀਆਂ ਦੇਣ ਲਈ ਜਥੇ ਰਵਾਨਾ ਹੁੰਦੇ ਰਹਿਣਗੇ ।ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਤ 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਾਲੇ ਅਸਥਾਨ ਤੇ ਨਤਮਸਤਕ ਹੋ ਕੇ ਉਹ ਨਿਸ਼ਾਨ ਸਾਹਿਬ ਨਾਲ ਲੈ ਕੇ ਲਾਲ ਕਿਲ੍ਹੇ ਤੇ ਜਾਣਗੇ ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ 19 ਅਪ੍ਰੈਲ ਨੂੰ ਹਰੇਕ ਸਿੱਖ ਆਪਣੇ ਆਪਣੇ ਘਰ ਉੱਪਰ ਨਿਸ਼ਾਨ ਸਾਹਿਬ ਜ਼ਰੂਰ ਝੁਲਾਉਣ ।ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਰੋਹਤਕ ਤੋਂ ਆਰ ਐੱਸ ਐੱਸ ਤੇ ਬੀ ਜੇ ਪੀ ਦੇ ਇਕ ਆਗੂ ਵੱਲੋਂ ਕਿਸਾਨਾਂ ਦੇ ਧਰਨੇ ਚੁਕਾਉਣ ਅਤੇ ਆਪਣੇ ਵਪਾਰ ਕਈ ਦੁਕਾਨਾਂ ਪਾਕਿਸਤਾਨ ਦੇ ਲਾਹੌਰ, ਕਰਾਚੀ ਵਿੱਚ ਖੋਲ੍ਹੇ ਜਾਣ ਦੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਅਜਿਹੀਆਂ ਗੱਲਾਂ ਪੰਜਾਬ ਵਿੱਚ ਆ ਕੇ ਕਰੇ ਫਿਰ ਪੰਜਾਬੀ ਹੀ ਇਸ ਦਾ ਜਵਾਬ ਦੇਣਗੇ ।