ਬਟਾਲਾ ‘ਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਗਿਆ ਪੁਤਲਾ

ਬਟਾਲਾ : ਲਗਾਤਾਰ ਵੱਧ ਰਹੇ ਪੈਟਰੋਲ ,ਡੀਜ਼ਲ ਅਤੇ ਰਸੋਈ ਗੈਸ ਦੇ ਭਾਅ ਨੂੰ ਲੈਕੇ ਅੱਜ ਬਟਾਲਾ ‘ਚ ਸੀ ਪੀ ਆਈ (ਐਮ ) ਵਲੋਂ ਬਾਜ਼ਾਰਾਂ ਚ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਰੋਸ ਮਾਰਚ ਕਰ ,ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ ।ਦਿੱਲੀ ‘ਚ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਬੈਠੇ ਕਿਸਾਨਾਂ ਦੇ ਹੱਕ ਅਤੇ ਦੇਸ਼ ਭਰ ‘ਚ ਲਗਾਤਾਰ ਲਗਾਤਾਰ ਵੱਧ ਰਹੇ ਪੈਟਰੋਲ ,ਡੀਜ਼ਲ ਅਤੇ ਰਸੋਈ ਗੈਸ ਦੇ ਭਾਅ ਨੂੰ ਲੈਕੇ ਅੱਜ ਸੀ ਪੀ ਆਈ (ਐਮ ) ਪਾਰਟੀ ਦੇ ਆਗੂਆਂ ਵਲੋਂ ਬਟਾਲਾ ਦੇ ਬਾਜ਼ਾਰਾਂ ਚ ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਿਆ ਗਿਆ , ਇਹਨਾਂ ਲੋਕਾਂ ਵਲੋਂ ਜੰਮਕੇ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕਿਹਾ ਕਿ ਜੋ ਪਿਛਲੇ ਦਿਨਾਂ ਤੋਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੇ ਭਾਅ ਵੱਧ ਰਹੇ ਹਨ ਉਸ ਨਾਲ ਹਰ ਵਰਗ ਤੇ ਬੁਰਾ ਅਸਰ ਹੋ ਰਿਹਾ ਹੈ ਅਤੇ ਮਹਿੰਗਾਈ ਲਗਾਤਾਰ ਵਧੀ ਹੈ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਹਿਜ਼ ਵੱਡੇ ਘਰਾਣਿਆਂ ਨੂੰ ਲਾਭ ਪਹੁਚਿਆ ਜਾ ਰਿਹਾ ਹੈ ਅਤੇ ਅੱਜ ਹਰ ਵਰਗ ਦੁਖੀ ਹੈ ਚਾਹੇ ਉਹ ਕਿਸਾਨ ਹੋਵੇ ਜਾਂ ਫਿਰ ਮਜਦੂਰ ਅਤੇ ਛੋਟਾ ਕਾਰੋਬਾਰੀ ਹਰ ਵਰਗ ਕੇਂਦਰ ਸਰਕਾਰ ਦੀਆ ਨੀਤੀਆਂ ਤੋਂ ਨਾਖੁਸ਼ ਹੈ।