ਪੰਜਾਬ ਦੇ CM ਨੇ ਨਾਇਬ ਸੂਬੇਦਾਰ ਦੀ ਮੌਤ ‘ਤੇ ਪ੍ਰਗਟਾਇਆ ਦੁੱਖ, ਪਰਿਵਾਰ ਨੂੰ ਸਹਾਇਤਾ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 22 ਵੇਂ ਪੰਜਾਬ ਵਿੱਚ ਲਾਈਨ ਆੱਫ ਡਿਊਟੀ ‘ਤੇ ਸੇਵਾਵਾਂ ਨਿਭਾ ਰਹੇ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੀ ਸ਼ਹਾਦਤ‘ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ। CM ਨੇ ਆਪਣੇ ਟਵਿੱਟਰ ਆਕਾਊਟ ‘ਤੇ ਲਿਖਿਆ ਕਿ 22 ਵੇਂ ਪੰਜਾਬ ਵਿਚ ਡਿਊਟੀ ਲਾਈਨ’ ਤੇ ਸੇਵਾਵਾਂ ਨਿਭਾ ਰਹੇ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਸ਼ਹੀਦ ਹੋਣ ‘ਤੇ ਮਨ ਨੂੰ ਗਹਿਰਾ ਦੁੱਖ ਲੱਗਾ ਹੈ। ਮੇਰੀਆਂ ਅਰਦਾਸਾਂ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਨ।