ਸਮਾਜ ਸੇਵਕ ਦੀ ਹੱਤਿਆ ਦੇ ਦੋਸ਼ ‘ਚ ਦਿੱਲੀ ਤੋਂ ਪੰਜਾਬ ਦੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ- ਪੰਜਾਬ ਦੇ 2 ਨੌਜਵਾਨਾਂ ਨੂੰ ਹਥਿਆਰਾਂ ਸਮੇਤ ਦਿੱਲੀ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਹ ਦੋਨੋਂ ਇੱਕ ਸਮਾਜ ਸੇਵੀ ਨੂੰ ਮਾਰਨ ਦੀ ਸਾਜਿਸ਼ ਵਿੱਚ ਦਿੱਲੀ ਆਏ ਸੀ। ਫੜੇ ਗਏ ਮੁਲਜ਼ਮ ਨੇ ਦੱਸਿਆ ਕਿ ਪੰਜਾਬ ਦੀ ਇੱਕ ਜੇਲ੍ਹ ਵਿੱਚ ਇੱਕ ਗੈਂਗਸਟਰ ਨੇ ਉਨ੍ਹਾਂ ਨੂੰ ਮਾਰਨ ਦਾ ਠੇਕਾ ਦਿੱਤਾ ਸੀ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।