ਬੀਜੇਪੀ ਮਹਿਲਾ ਮੋਰਚਾ ਦੀ ਅਗਵਾਈ ਹੇਠ ਮੁਹਾਲੀ ਦੀਆਂ BJP ਵਰਕਰਾਂ ਨੇ ਪੰਜਾਬ ਸਰਕਾਰ ਦਾ ਕੀਤਾ ਵਿਰੋਧ

ਮੁਹਾਲੀ : ਬੀਜੇਪੀ ਮਹਿਲਾ ਮੋਰਚਾ ਦੀ ਅਗਵਾਈ ਹੇਠ ਮੁਹਾਲੀ ਦੀਆਂ ਬੀਜੇਪੀ ਵਰਕਰਾਂ ਨੇ ਹੱਥਾਂ ਵਿੱਚ ਚੂੜੀਆਂ ਲੈ ਕੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਅਤੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੀ ਭਾਈ ਭਤੀਜਾ ਵਾਅਦੇ ਵਿਚ ਪੈ ਗਈ ਹੈ। ਬੀਜੇਪੀ ਦੇ ਆਗੂਆਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਪੁਲੀਸ ਨੇ ਪਹਿਲਾਂ ਹੀ ਰੋਕ ਲਿਆ । ਮੁਹਾਲੀ ਦੇ ਫੇਜ਼ ਸੱਤ ਵਿਚ ਬੀਜੇਪੀ ਦੀਆਂ ਆਗੂ ਅਤੇ ਵਰਕਰਾਂ ਇਕੱਠੀਆਂ ਹੋਈਆਂ ਸਨ ਜਿਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਸੱਤਾਧਾਰੀ ਹੀ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ।