SGPC ਦੀ ਪ੍ਰਧਾਨ ਨੇ ਫਤਹਿਗੜ੍ਹ ਸਾਹਿਬ ਦੇ ਵਿੱਦਿਅਕ ਅਦਾਰਿਆਂ ‘ਚ ਕੀਤੀਆਂ ਮੀਟਿੰਗਾਂ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੀ ਟਰੱਸਟ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਪ੍ਰੈੱਸ ਨੂੰ ਸੰਬੋਧਨ ਹੁੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਨੇ ਦੁਨੀਆਂ ਭਰ ਵਿੱਚ ਸ਼੍ਰੋਮਣੀ ਕਮੇਟੀ ਦਾ ਨਾਂ ਰੁਸ਼ਨਾਇਆ ਹੈ ਇੱਥੇ ਆਉਣ ਵਾਲੇ ਦਿਨਾਂ ਵਿੱਚ ਇਸ ਕਾਲਜ ਨੂੰ ਯੂਨੀਵਰਸਿਟੀ ਤਕ ਜਾਣ ਦੀਆਂ ਮਾਨਤਾਵਾਂ ਮਿਲਣਗੀਆਂ ।ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਥੇ ਘੱਟ ਗਿਣਤੀ ਕੌਮਾਂ ਅਤਿਆਚਾਰ ਬੰਦ ਕੀਤੇ ਜਾਣ ਉਨ੍ਹਾਂ ਕਿਹਾ ਕਿ ਖ਼ਾਸਕਰ ਸਿੱਖ ਕੌਮ ਨੂੰ ਪਾਕਿਸਤਾਨ ਸਰਕਾਰ ਸਕਿਓਰਿਟੀ ਪ੍ਰਦਾਨ ਕਰੇ ਤਾਂ ਅਤੇ ਕਿਸੇ ਪ੍ਰਕਾਰ ਦੀ ਕੋਈ ਤਸ਼ੱਦਦ ਨਾ ਹੋ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੀਆਂ ਅਤੇ ਵਿਧਾਨ ਸਭਾ ਦੀਆਂ ਚੋਣਾਂ ਲਈ ਹਮੇਸ਼ਾ ਤਿਆਰ ਬਰ ਤਿਆਰ ਹੈ ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦਾ ਪੰਜਾਬ ਸਰਕਾਰ ਵੱਲ ਲਗਪਗ 43 ਕਰੋੜ ਰੁਪਿਆ ਪੈਂਡਿੰਗ ਹੈ ਤੇ ਸ਼੍ਰੋਮਣੀ ਕਮੇਟੀ ਨੇ ਵਾਰ ਵਾਰ ਪੰਜਾਬ ਸਰਕਾਰ ਨੂੰ ਅਪੀਲ ਵੀ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦਾ ਪੈਂਡਿੰਗ ਪਿਆ ਪੈਸਾ ਪੈਸਾ ਤੁਰੰਤ ਰਿਲੀਜ਼ ਕੀਤਾ ਜਾਵੇ ਕਿਉਂਕਿ ਸ਼੍ਰੋਮਣੀ ਕਮੇਟੀ ਦੇ ਅਦਾਰੇ ਬਹੁਤ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਹੇ ਹਨ ਇਸੇ ਲਈ ਸ਼੍ਰੋਮਣੀ ਕਮੇਟੀ ਦੇ ਸਟਾਫ ਨੂੰ ਤਨਖਾਹਾਂ ਦੇਣੀਆਂ ਵੀ ਔਖੀਆਂ ਹੋਈਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਦਾ ਪ੍ਰਚਾਰ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ, ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਹਰ ਹਲਕਿਆਂ ਵਿਚ ਹਰ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ।