ਪਠਾਨਕੋਟ ‘ਚ 13 ਸਾਲਾ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਆਇਆ ਸਾਹਮਣੇ

ਪਠਾਨਕੋਟ: ਪੰਜਾਬ ਵਿਚ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਇਸ ਕੜੀ ਵਿਚ ਪਠਾਨਕੋਟ ਦੇ ਸੁਜਾਨਪੁਰ ਦੀ ਰਹਿਣ ਵਾਲੀ ਇਕ 13 ਸਾਲਾ ਨਾਬਾਲਿਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ 8 ਵੀਂ ਦੀ ਇਕ ਵਿਦਿਆਰਥੀ ਹੈ ਅਤੇ ਦੋਸ਼ੀ ਉਸ ਦੇ ਗੁਆਂਢ ਵਿਚ ਰਹਿੰਦਾ ਹੈ। ਤੁਹਾਨੂੰ ਦੱਸ ਦਈਏ ਕਿ ਦੋਸ਼ੀ ਚੰਡੀਗੜ੍ਹ ਵਿੱਚ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਹੈ।ਇਸ ਦੇ ਨਾਲ ਹੀ, ਸੂਚਨਾ ਮਿਲਦੇ ਹੀ ਪੁਲਿਸ ਨੇ ਮੁਲਜ਼ਮ ਖਿਲਾਫ ਤੁਰੰਤ ਬਲਾਤਕਾਰ ਦਾ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੀੜਤ ਇਸ ਸਮੇਂ ਡਾਕਟਰੀ ਇਲਾਜ ਅਧੀਨ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।