ਪੰਜਾਬ ਦੇ 3 ਮੰਤਰੀਆਂ ਦੀ ਅੱਜ ਪਿਯੂਸ਼ ਗੋਇਲ ਨਾਲ ਮੀਟਿੰਗ

ਚੰਡੀਗੜ੍ਹ: ਕਿਸਾਨਾਂ ਨੂੰ ਸਿੱਧੀ ਅਦਾਇਗੀ ਬੈਂਕ ਖਾਤਿਆਂ ‘ਚ ਕੀਤੇ ਜਾਣ ਦੇ ਫੈਸਲੇ ਨਾਲ ਪੈਦਾ ਹੋਏ ਵਿਵਾਦ ‘ਤੇ ਅੱਜ ਪੰਜਾਬ ਦੇ 3 ਕੈਬਨਿਟ ਮੰਤਰੀਆਂ ਦੀ ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰੀ ਪਿਯੂਸ਼ ਗੋਇਲ ਨਾਲ ਇੱਕ ਮੁਲਾਕਾਤ ਹੋਵੇਗੀ। ਬੁੱਧਵਾਰ ਨੂੰ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਅਧਿਕਾਰੀਆਂ ਅਤੇ 4 ਕੈਬਨਿਟ ਮੰਤਰੀਆਂ ਦੀ ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਇਹ ਅਹਿਮ ਫੈਸਲਾ ਲਿਆ ਗਿਆ।ਪੰਜਾਬ ਦੇ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵੀਰਵਾਰ ਦੀ ਬੈਠਕ ਤੋਂ ਬਾਅਦ ਸਾਰੇ ਸ਼ੰਕੇ ਦੂਰ ਹੋਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਵਿਜੈ ਇੰਦਰ ਸਿੰਗਲਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਹੋਵੇਗੀ ਜਿਸ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਵਿੱਚ ਕਿਸਾਨਾਂ ਨੂੰ ਸਿੱਧੀ ਅਦਾਇਗੀ ਨੂੰ ਲੈ ਕੇ ਹੋਏ ਵਿਵਾਦ ਦੇ ਵਿੱਚਕਾਰ ਹੋਵੇਗਾ।