ਜਲੰਧਰ ‘ਚ ਕੋਰੋਨਾ ਕੇਸਾਂ ‘ਚ ਤੇਜ਼ੀ ਨਾਲ ਹੋਇਆ ਵਾਧਾ

ਜਲੰਧਰ- ਸ਼ਹਿਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇੱਥੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਕੜੀ ਵਿਚ ਅੱਜ 400 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 6 ਮਹੀਨੇ ਦੀ ਇਕ ਬੱਚੀ ਵੀ ਸ਼ਾਮਲ ਹੈ, ਜਦੋਂ ਕਿ 3 ਲੋਕਾਂ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਦੇ ਵੱਧ ਰਹੇ ਕੇਸ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸ ਕਾਰਨ ਸ਼ਹਿਰ ਵਿੱਚ ਰਾਤ ਦਾ ਕਰਫਿਊ ਹੈ।