ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹਿੰਸਾ ਦੇ ਮਾਮਲੇ ਵਿੱਚ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਅੱਜ ਦਿੱਲੀ ਦੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਦੀਪ ਸਿੱਧੂ ਦੀ ਜ਼ਮਾਨਤ ‘ਤੇ ਅਦਾਲਤ ਨੇ ਪਹਿਲਾਂ ਹੀ ਫੈਸਲਾ ਦਿੱਤਾ ਸੀ ਅਤੇ ਸਿੱਧੂ ਦੀ ਜ਼ਮਾਨਤ ਮਨਜ਼ੂਰ ਹੋ ਗਈ ਸੀ। ਪਰ ਇਹ ਫੈਸਲਾ ਦੋ ਦਿਨ ਲੇਟ ਹੋ ਗਿਆ ਅਤੇ ਅੱਜ ਦਿੱਲੀ ਅਦਾਲਤ ਨੇ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਸ ਕਾਰਨ ਸਿੱਧੂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।ਜ਼ਿਕਰਯੋਗ ਹੈ ਕਿ ਦੀਪ ਸਿੱਧੂ ਨੂੰ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬਣਾਇਆ ਗਿਆ ਸੀ। ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕੀਤੀ ਜਾ ਰਹੀ ਸੀ।