ਫਗਵਾੜਾ ‘ਚ ਕੈਂਟਰ ਅਤੇ ਕਾਰ ਦੀ ਟੱਕਰ, ਡਰਾਈਵਰ ਦੀ ਮੌਕੇ’ ਤੇ ਮੌਤ

ਫਗਵਾੜਾ: ਹੁਸ਼ਿਆਰਪੁਰ ਰੋਡ ਤੋਂ ਖੁਰਮਪੁਰਾ ਨੇੜੇ ਇਕ ਕਾਰ ਅਤੇ ਕੈਂਟਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਟੱਕਰ ‘ਚ ਕਾਰ ਚਾਲਕ ਦੀ ਮੌਕੇ’ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਥਾਣਾ ਸਦਰ ਦੇ ਐਸਐਚਓ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।ਇਸ ‘ਤੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਥੇ ਕੋਈ ਹਾਦਸਾ ਵਾਪਰਿਆ ਹੈ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਕਾਰ ਚਾਲਕ ਦੀ ਮੌਕੇ’ ਤੇ ਹੀ ਮੌਤ ਹੋ ਗਈ ਹੈ, ਜਿਸਦੇ ਬਾਅਦ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਕੈਂਟਰ ਚਾਲਕ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।