ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਹੋਇਆ ਦੇਹਾਂਤ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 17 ਮਈ ਸੋਮਵਾਰ ਨੂੰ ਦੁਪਿਹਰ 2 ਵਜੇ ਅੰਮ੍ਰਿਤਸਰ ਵਿਖੇ ਹੋਵੇਗਾ।ਇਸ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਜਥੇਦਾਰ ਵੇਦਾਂਤੀ ਦੇ ਅਚਾਨਕ ਅਕਾਲ ਚਲਾਣੇ ਨਾਲ ਸਿੱਖ ਕੌਮ ਇਕ ਪੰਥਕ ਸ਼ਖਸੀਅਤ ਤੋਂ ਵਾਂਝੀ ਰਹਿ ਗਈ ਹੈ ਜਿਸ ਨੂੰ ਗੁਰਬਾਣੀ ਦਾ ਗਹਿਰਾ ਭਾਸ਼ਾਈ ਗਿਆਨ ਸੀ।