ਬਠਿੰਡਾ ‘ਚ ਕੋਰੋਨਾ ਦਾ ਕਹਿਰ ਜਾਰੀ, ਇੱਕ ਦਿਨ ‘ਚ ਹੋਈਆਂ 24 ਮੌਤਾਂ

ਬਠਿੰਡਾ : ਬਠਿੰਡਾ ਜ਼ਿਲ੍ਹੇ ‘ਚ ਕੋਰੋਨਾ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 24 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 540 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ  ਕਿ 709 ਮਰੀਜ਼ ਠੀਕ ਹੋ ਗਏ ਅਤੇ ਆਪਣੇ ਘਰਾਂ ਨੂੰ ਪਰਤ ਗਏ ਹਨ।ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਕੁੱਲ 270727 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ ਤਿੰਨ 31971 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 24088 ਕੋਰੋਨਾ ਪੀੜਤ ਠੀਕ ਹੋ ਗਏ ਅਤੇ ਆਪਣੇ ਘਰਾਂ ਨੂੰ ਪਰਤ ਗਏ ਹਨ। ਇਸ ਸਮੇਂ ਜ਼ਿਲ੍ਹੇ ਵਿੱਚ 7264 ਮਾਮਲੇ ਸਰਗਰਮ ਹਨ ਅਤੇ ਹੁਣ ਤੱਕ 621 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।