ਲੁਧਿਆਣਾ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ

ਲੁਧਿਆਣਾ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਲੁਧਿਆਣਾ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਪ੍ਰਸ਼ਾਸਨ ਨੇ ਹੁਣ ਜ਼ਿਲ੍ਹੇ ‘ਚ ਲਗਾਏ ਗਏ ਕਰਫਿਊ ਨੂੰ ਹੁਣ 23 ਮਈ ਤੱਕ ਵਾਧਾ ਕਰ ਦਿੱਤਾ ਹੈ। ਪਹਿਲਾਂ ਇਹ ਕਰਫਿਊ ਮਈ ਤੱਕ ਲੁਧਿਆਣਾ ਵਿੱਚ ਲਗਾਇਆ ਗਿਆ ਸੀ। ਜਿਸ ਨੂੰ ਹੁਣ ਵਧਾ ਦਿੱਤਾ ਗਿਆ ਹੈ। ਜ਼ਿਲ੍ਹੇ ਵਿੱਚ ਚੱਲ ਰਹੀਆਂ ਸਾਰੀਆਂ ਪਾਬੰਦੀਆਂ ਹੁਣ 23 ਮਈ ਤੱਕ ਲਾਗੂ ਰਹਿਣਗੀਆਂ।ਜ਼ਿਕਰਯੋਗ ਹੈ ਕਿ ਪੰਜਾਬ, ਲੁਧਿਆਣਾ ਵਿੱਚ ਕੋਰੋਨਾ ਸਕਾਰਾਤਮਕ ਕੇਸਾਂ ਦੇ ਨਾਲ, ਬਲੈਕ ਫੰਗਸ ਦੇ ਕੇਸ ਵੀ ਤੇਜ਼ੀ ਨਾਲ ਵੱਧ ਰਹੇ ਹਨ। ਅਜਿਹੀ ਸਥਿਤੀ ਵਿੱਚ ਇਹ ਫੈਸਲਾ ਲੁਧਿਆਣਾ ਪ੍ਰਸ਼ਾਸਨ ਨੇ ਸਥਿਤੀ ਦੇ ਮੱਦੇਨਜ਼ਰ ਲਿਆ ਹੈ।