ਮਲੇਰਕੋਟਲਾ ਵਿਵਾਦ ‘ਚ CM ਯੋਗੀ ਨੇ ਦਿੱਤਾ ਬਿਆਨ

ਚੰਡੀਗੜ੍ਹ: ਮਲੇਰਕੋਟਲਾ ਦੇ ਨਵੇਂ ਜ਼ਿਲ੍ਹਾ ਬਣਨ ਤੋਂ ਬਾਅਦ ਪੰਜਾਬ ਅਤੇ ਯੂਪੀ ਵਿੱਚ ਇੱਕ ਨਵੀਂ ਜੰਗ ਸ਼ੁਰੂ ਹੋ ਗਈ ਹੈ। ਇਹ ਲੜਾਈ ਪੰਜਾਬ ਦੇ ਮੁੱਖ ਮੰਤਰੀ ਅਤੇ ਯੂ ਪੀ ਦੇ ਮੁੱਖ ਮੰਤਰੀ ਦਰਮਿਆਨ ਹੋਈ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਯੋਗੀ ਨੂੰ ਕਿਹਾ ਕਿ ਉਹ ਪੰਜਾਬ ਤੋਂ ਦੂਰ ਰਹਿਣ ਅਤੇ ਆਪਣੇ ਰਾਜ ਦੇ ਲੋਕਾਂ ਦੀ ਦੇਖਭਾਲ ਕਰਨ।ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਐਲਾਨਿਆ ਹੈ, ਜਿਸ ‘ਤੇ ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ ਨੇ ਟਵੀਟ ਕੀਤਾ ਕਿ ਇਹ ਸੰਵਿਧਾਨ ਦੇ ਉਲਟ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਜੁਆਬ ਦਿੰਦਿਆਂ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਇਸ ਮੁੱਦੇ ‘ਤੇ ਆਪਣੀ ਰਾਏ ਦੇ ਰਹੇ ਹਨ। ਉਨ੍ਹਾਂ ਸੀਐਮ ਯੋਗੀ ਨੂੰ ਕਿਹਾ ਕਿ ਉਹ ਆਪਣੇ ਕੰਮ ਨਾਲ ਕੰਮ ਰੱਖਣ ਅਤੇ ਪੰਜਾਬ ਦੇ ਮਾਮਲਿਆਂ ਤੋਂ ਦੂਰ ਰਹਿਣ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਦੀ ਦੇਖਭਾਲ ਕਰਨ।