ਲੁਧਿਆਣਾ ਦੇ ਡੀ.ਸੀ. ਨੇ ਦੁਕਾਨਦਾਰਾਂ ਨੂੰ ਦਿੱਤੀ ਵੱਡੀ ਰਾਹਤ

ਲੁਧਿਆਣਾ: ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਦੋਂ ਕਿ ਲੁਧਿਆਣਾ ਦੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜ਼ਿਲ੍ਹੇ ਵਿੱਚ ਕੋਵਿਡ -19 ਦੇ ਸਕਾਰਾਤਮਕ ਮਾਮਲਿਆਂ ਦੀ ਘਟ ਰਹੀ ਗਿਣਤੀ ਦੇ ਕਾਰਨ ਹੁਣ ਲੁਧਿਆਣਾ ਡੀਸੀ ਨੇ ਦੁਕਾਨਾਂ ਦਾ ਸਮਾਂ ਬਦਲ ਦਿੱਤਾ ਹੈ। ਡੀਸੀ ਨੇ ਦੱਸਿਆ ਕਿ ਹੁਣ ਸਾਰੀਆਂ ਦੁਕਾਨਾਂ ਦੁਪਹਿਰ 3 ਵਜੇ ਤੱਕ ਖੁੱਲ੍ਹ ਸਕਦੀਆਂ ਹਨ ਅਤੇ ਰੈਸਟੋਰੈਂਟ ਦੁਆਰਾ ਹੋਮ ਡਲਿਵਰੀ ਕੱਲ੍ਹ ਤੋਂ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ।