ਰੇਲ ਕੋਚ ਫੈਕਟਰੀ ਨੇੜੇ ਝੁੱਗੀਆਂ ‘ਚ ਲੱਗੀ ਭਿਆਨਕ ਅੱਗ

ਕਪੂਰਥਲਾ: ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਗੇਟ ਨੇੜੇ ਅੱਜ ਭਿਆਨਕ ਅੱਗ ਲੱਗੀ। ਇਥੇ ਸੜਕ ‘ਤੇ ਬਣੀ 100 ਤੋਂ ਵੱਧ ਝੁੱਗੀਆਂ ਨੂੰ ਅੱਗ ਲੱਗ ਗਈ ਹੈ। ਸੈਂਕੜੇ ਪਰਵਾਸੀ ਮਜ਼ਦੂਰ ਇਨ੍ਹਾਂ ਝੁੱਗੀਆਂ ਵਿਚ ਰਹਿੰਦੇ ਹਨ। ਫੋਟੋਆਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਅੱਗ ਨੇ ਕਿਵੇਂ ਭਿਆਨਕ ਰੂਪ ਧਾਰਿਆ ਹੈ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ।ਅੱਗ ਇਸ ਖੇਤਰ ਵਿੱਚ 2 ਕਿਲੋਮੀਟਰ ਤੱਕ ਫੈਲਣ ਦੀ ਖਬਰ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਵੀ ਇਸ ਜਗ੍ਹਾ ‘ਤੇ ਅੱਗ ਲੱਗੀ ਸੀ, ਜਿਸ ਕਾਰਨ ਕਾਫੀ ਨੁਕਸਾਨ ਹੋਇਆ ਸੀ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਅੱਗ ਬੁਝਾਉਣ ਵਿਚ ਲੱਗੀ ਹੋਈਆਂ ਹਨ।