ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਲੱਗਾ ਵੱਡਾ ਝਟਕਾ

ਸਮਰਾਲਾ: ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ (Shiromani Akali Dal Party) ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਸਮਰਾਲਾ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਅਤੇ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬਰਜਿੰਦਰ ਕੌਰ ਖੀਰਨੀਆ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਦੋਵਾਂ ਨੇਤਾਵਾਂ ਦੇ ਨਾਲ 100 ਹੋਰ ਅਹੁਦੇਦਾਰਾਂ ਨੇ ਪਾਰਟੀ ਖਿਲਾਫ ਝੰਡਾ ਬੁਲੰਦ ਕਰਨ ਦਾ ਐਲਾਨ ਕੀਤਾ ਹੈ ਅਤੇ ਪਾਰਟੀ ਖਿਲਾਫ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ।ਸਮਰਾਲਾ ਦੇ ਰਾਜਨੀਤਿਕ ਖੇਤਰ ਵਿੱਚ ਲੰਮੇ ਸਮੇਂ ਤੋਂ ਅਕਾਲੀ ਦਲ ਵਿੱਚ ਖੀਰਨੀਆ ਪਰਿਵਾਰ ਸਰਗਰਮ ਸੀ। ਸਮਰਾਲਾ ਹਲਕੇ ਤੋਂ ਪਰਮਜੀਤ ਢਿੱਲੋਂ ਨੂੰ ਅਕਾਲੀ ਦਲ ਵੱਲੋਂ ਨਵਾਂ ਹਲਕਾ ਇੰਚਾਰਜ ਨਿਯੁਕਤ ਕਰਨ ਤੇ ਪਿਛਲੇ ਕਈ ਦਿਨਾਂ ਤੋਂ ਇਸ ਹਲਕੇ ਦੀ ਅਕਾਲੀ ਰਾਜਨੀਤੀ ਵਿਚ ਰਾਜਨੀਤਿਕ ‘ਚ ਸਿਆਸੀ ਭੂਚਾਲ ਆ ਗਿਆ ਹੈ। ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਨੇ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਸਿਆਸੀ ਝਟਕਾ ਦਿੰਦੇ ਹੋਏ ਸਮਰਾਲਾ ਹਲਕੇ ਤੋਂ ਪਾਰਟੀ ਖਿਲਾਫ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਵਰਕਰਾਂ ਅਤੇ ਹਲਕੇ ਦੇ ਲੋਕਾਂ ਨਾਲ ਮਿਲ ਕੇ ਚੋਣ ਜਿੱਤ ਕੇ ਦਿਖਾਉਣਗੇ।