ਗੈਂਗਸਟਰ ਜੈਪਾਲ ਭੁੱਲਰ ਦੇ ਮੁੜ ਪੋਸਟਮਾਰਟਮ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਫੈਸਲਾ

ਨਵੀਂ ਦਿੱਲੀ: ਗੈਂਗਸਟਰ ਜੈਪਾਲ ਭੁੱਲਰ ਦੇ ਮੁੜ ਪੋਸਟ ਮਾਰਟਮ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ, ਤੁਹਾਨੂੰ ਦੱਸ ਦੇਈਏ ਕਿ ਪਰਿਵਾਰਕ ਮੈਂਬਰਾਂ ਨੇ ਸੁਪਰੀਮ ਕੋਰਟ ਵਿੱਚ ਦੁਬਾਰਾ ਪੋਸਟ ਮਾਰਟਮ ਲਈ ਅਪੀਲ ਕੀਤੀ ਸੀ, ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈ ਕੋਰਟ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਜਦੋਂ ਤੱਕ ਅਦਾਲਤ ਆਪਣਾ ਫੈਸਲਾ ਨਹੀਂ ਸੁਣਾਉਂਦੀ ਉਦੋਂ ਤੱਕ ਜੈਪਾਲ ਦੀ ਲਾਸ਼ ਦੀ ਪੰਜਾਬ ਸਰਕਾਰ ਦੇਖਭਾਲ ਕਰੇ।ਗੈਂਗਸਟਰ ਜੈਪਾਲ ਭੁੱਲਰ ਦਾ ਪਿਛਲੇ 10 ਦਿਨਾਂ ਤੋਂ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਹੈ। 9 ਤਾਰੀਖ ਨੂੰ ਕੋਲਕਾਤਾ ‘ਚ ਐਸਟੀਐਸ ਕੋਲਕਾਤਾ ਅਤੇ ਓਕੂ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਜੱਸੀ ਦਾ ਐਨਕਾਊਟਰ ਕੀਤਾ ਸੀ, 12 ਤਾਰੀਖ ਨੂੰ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਉਸ ਦੇ ਘਰ ਫਿਰੋਜ਼ਪੁਰ ਆਈ ਸੀ। ਜੈਪਾਲ ਭੁੱਲਰ ਦਾ ਪਰਿਵਾਰ ਪੋਸਟ ਮਾਰਟਮ ਲਈ ਅਪੀਲ ਹਾਈ ਕੋਰਟ ਵਿੱਚ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਜੈਪਾਲ ਦੇ ਪਿਤਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈ ਕੋਰਟ ਨੂੰ ਇਸ ਦੀ ਦੁਬਾਰਾ ਸੁਣਵਾਈ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਉਦੋਂ ਤੱਕ ਜਦੋਂ ਤੱਕ ਅਦਾਲਤ ਇਸ ਦੀ ਪ੍ਰਵਾਨਗੀ ਨਹੀਂ ਦੇ ਦਿੰਦੀ। ਜਦੋਂ ਤੱਕ ਅਦਾਲਤ ਆਪਣਾ ਫੈਸਲਾ ਨਹੀਂ ਸੁਣਾਉਂਦੀ ਉਦੋਂ ਤੱਕ ਜੈਪਾਲ ਦੀ ਲਾਸ਼ ਦੀ ਪੰਜਾਬ ਸਰਕਾਰ ਦੇਖਭਾਲ ਕਰੇ ਅਤੇ ਸੋਮਵਾਰ ਨੂੰ ਇਸ ਦੀ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ।