ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਮਿਲਖਾ ਸਿੰਘ ਦਾ ਅੰਤਿਮ ਸੰਸਕਾਰ :ਕੈਪਟਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ‘ਫਲਾਇੰਗ ਸਿੱਖ’ ਮਿਲਖਾ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸਦੇ ਨਾਲ ਹੀ ਉਸਦੀ ਯਾਦ ਵਿੱਚ ਪੰਜਾਬ ਵਿੱਚ ਇੱਕ ਦਿਨ ਸੋਗ ਰੱਖਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ 91 ਸਾਲਾ ਮਿਲਖਾ ਸਿੰਘ ਦਾ ਰਾਤ 11:30 ਵਜੇ ਦੇਹਾਂਤ ਹੋ ਗਿਆ। ਉਸ ਨੂੰ PGIMER ਚੰਡੀਗੜ੍ਹ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖਲ ਕਰਵਾਇਆ ਗਿਆ ਸੀ।ਧਿਆਨ ਯੋਗ ਹੈ ਕਿ ਮਿਲਖਾ ਸਿੰਘ ਏਸ਼ੀਅਨ ਖੇਡਾਂ ਵਿੱਚ 4 ਸੋਨ ਤਗਮੇ ਜਿੱਤ ਚੁੱਕਾ ਹੈ। ਉਨ੍ਹਾਂ ਨੇ 1958 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਸੋਨ ਤਗਮਾ ਜਿੱਤਿਆ ਸੀ। ਹਾਲਾਂਕਿ, ਮਿਲਖਾ ਨੂੰ 1960 ਦੇ ਰੋਮ ਓਲੰਪਿਕ ਦੇ 400 ਮੀਟਰ ਫਾਈਨਲ ਵਿੱਚ ਐਪਿਕ ਰੇਸ ਲਈ ਸਭ ਤੋਂ ਵੱਧ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ 1956 ਅਤੇ 1964 ਓਲੰਪਿਕ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕੀਤੀ ਹੈ ਅਤੇ 1959 ਵਿੱਚ ਪਦਮ ਸ਼੍ਰੀ ਨਾਲ ਸਨਮਾਨਤ ਕੀਤਾ ਗਿਆ ਸੀ।