ਮੁੱਖ ਮੰਤਰੀ ਕੈਪਟਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ। ਸੀਐਮ ਨੇ ਟਵੀਟ ਕਰਕੇ ਲਿਖਿਆ ਕਿ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਹਾਰਦਿਕ ਸ਼ੁੱਭਕਾਮਨਾਵਾਂ। ਪ੍ਰਮਾਤਮਾ ਤੁਹਾਨੂੰ ਇੱਕ ਲੰਬੀ ਅਤੇ ਖੁਸ਼ਹਾਲ ਜ਼ਿੰਦਗੀ ਬਖਸ਼ੇ। ਮੈਨੂੰ ਤੁਹਾਡੀ ਸਖਤ ਮਿਹਨਤ ਅਤੇ ਦੇਸ਼ ਦੇ ਲੋਕਾਂ ਦੀ ਸੇਵਾ ਪ੍ਰਤੀ ਤੁਹਾਡੀ ਵਚਨਬੱਧਤਾ ‘ਤੇ ਮਾਣ ਹੈ।