23 ਸਾਲਾ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਬੇਗੋਵਾਲ: ਕਪੂਰਥਲਾ ਦੇ ਬੇਗੋਵਾਲ ਸ਼ਹਿਰ ਵਿਚ ਇਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ 23 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮੁਕਲ ਵਜੋਂ ਹੋਈ ਹੈ। ਉਕਤ ਨੌਜਵਾਨ ਬੇਗੋਵਾਲ ਦੇ ਵਾਰਡ ਨੰਬਰ 9 ਦਾ ਵਸਨੀਕ ਸੀ।ਦੱਸਿਆ ਜਾ ਰਿਹਾ ਹੈ ਕਿ ਦੋ ਫਾਇਰ ਹੋਏ ਹਨ ਪਰ ਹਾਲੇ ਤੱਕ ਪੁਲਸ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਦੂਜੇ ਪਾਸੇ ਪੁਲਸ ਵੱਲੋਂ ਮੁਸਤੈਦੀ ਨਾਲ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਕਤਲ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।