ਪੰਜਾਬ ਬ੍ਰਾਹਮਣ ਭਲਾਈ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ

ਰੂਪਨਗਰ: ਪੰਜਾਬ ਸਰਕਾਰ ਨੇ ਬਾਰ ਐਸੋਸੀਏਸ਼ਨ ਰੋਪੜ ਦੇ ਸਾਬਕਾ ਪ੍ਰਧਾਨ ਅਤੇ ਬ੍ਰਾਹਮਣ ਸਭਾ ਦੇ ਪ੍ਰਧਾਨ ਐਡਵੋਕੇਟ ਸ਼ੇਖਰ ਸ਼ੁਕਲਾ ਨੂੰ ਪੰਜਾਬ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਐਡਵੋਕੇਟ ਸ਼ੇਖਰ ਸ਼ੁਕਲਾ ਨੇ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦਾ ਧੰਨਵਾਦ ਕੀਤਾ।ਇਸ ਮੌਕੇ ਗੋਪਾਲ ਗੋਸ਼ਾਲਾ ਦੇ ਪ੍ਰਧਾਨ ਭਾਰਤ ਭੂਸ਼ਣ ਸ਼ਰਮਾ, ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ, ਸਿਟੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਕੌਂਸਲਰ ਪੋਮੀ ਸੋਨੀ, ਅਸ਼ਵਨੀ ਸ਼ਰਮਾ, ਐਡਵੋਕੇਟ ਚੇਤਨ ਸ਼ਰਮਾ ਮਿੱਠੂ, ਐਡਵੋਕੇਟ ਧੀਰਜ ਕੌਸ਼ਲ, ਮੋਰਿੰਡਾ ਦੀ ਬ੍ਰਾਹਮਣ ਸਭਾ ਦੇ ਪ੍ਰਧਾਨ ਸ. ਜਤਿੰਦਰ ਸ਼ਰਮਾ, ਮੋਰਿੰਡਾ ਨੌਜਵਾਨ ਬ੍ਰਾਹਮਣ ਸਭਾ ਦੇ ਪ੍ਰਧਾਨ ਉਮੇਸ਼ ਸ਼ਰਮਾ, ਠੇਕੇਦਾਰ ਰਜਿੰਦਰ ਜੋਸ਼ੀ ਅਤੇ ਸਮੂਹ ਧਾਰਮਿਕ ਸੰਸਥਾਵਾਂ ਅਤੇ ਰੋਪੜ ਜ਼ਿਲ੍ਹੇ ਦੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਸਨਮਾਨ ਦਾ ਸਵਾਗਤ ਕੀਤਾ ਹੈ।