ਨਵ ਵਿਆਹੇ ਜੋੜੇ ਨੇ ਸਲਫਾਸ ਖਾਕੇ ਕੀਤੀ ਖੁਦਕੁਸ਼ੀ

ਬੰਗਾ – ਬੰਗਾ ਨਜ਼ਦੀਕੀ ਪੈਂਦੇ ਪਿੰਡ ਮੰਗੂਵਾਲ ਵਿਖੇ ਇਕ ਨਵ ਵਿਆਹੇ ਜੋੜੇ ਨੇ ਸਲਫਾਸ ਖਾ ਕੇ ਆਪਣੀ ਜਿੰਦਗੀ ਖਤਮ ਕਰ ਲਈ ਹੈ। ਥਾਣਾ ਸਦਰ ਬੰਗਾ ਪੁਲਿਸ ਦੇ ਐੱਸ. ਐਚ. ਓ. ਚੌਧਰੀ ਨਰੇਸ਼ ਕੁਮਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਸ਼ਦੀਪ ਪੁੱਤਰ ਜਰਨੈਲ ਸਿੰਘ ਅਤੇ ਦਲਜੀਤ ਕੌਰ ਪਤਨੀ ਅਰਸ਼ਦੀਪ ਦਾ ਵਿਆਹ 8 -9 ਮਹੀਨੇ ਪਹਿਲਾਂ ਹੋਇਆ ਸੀ।ਉਨ੍ਹਾਂ ਦੱਸਿਆ ਕਿ ਅਰਸ਼ਦੀਪ ਅਤੇ ਉਸਦੀ ਪਤਨੀ ਨੇ ਆਪਣੇ ਬਿਆਨਾਂ ‘ਚ ਦੱਸਿਆ ਸੀ ਕਿ ਉਨ੍ਹਾਂ ਵਲੋਂ ਸਲਫਾਸ ਦੀਆਂ ਗੋਲੀਆਂ ਆਪਣੀ ਮਰਜ਼ੀ ਨਾਲ ਖਾਧੀਆਂ ਗਈਆਂ ਹਨ। ਇਸ ‘ਚ ਕਿਸੇ ਦਾ ਕੋਈ ਕਸੂਰ ਨਹੀਂ ਹੈ। ਪੁਲਿਸ ਨੇ ਮ੍ਰਿਤਕ ਦੇਹਾ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।