ਜੰਤਰ-ਮੰਤਰ ਵਿਖੇ ਸ਼ੁਰੂ ਹੋਈ ਕਿਸਾਨਾਂ ਦੀ ਸੰਸਦ

ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਕਿਸਾਨ ਜੰਤਰ-ਮੰਤਰ ਵਿਖੇ ਪਹੁੰਚੇ ਹਨ। ਸਿੰਘੂ, ਟਿੱਕਰੀ ਅਤੇ ਗਾਜੀਪੁਰ ਸਰਹੱਦ ਤੋਂ ਬੱਸਾਂ ਵਿੱਚ ਭਰਨ ਤੋਂ ਬਾਅਦ ਅੱਜ ਕਿਸਾਨਾਂ ਦਾ ਜੱਥਾ ਜੰਤਰ-ਮੰਤਰ ਪਹੁੰਚਿਆ ਹੈ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਵਲੋਂ 3 ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਜੰਤਰ-ਮੰਤਰ ਵਿਖੇ ਕਿਸਾਨਾਂ ਵਲੋਂ ਕਿਸਾਨ ਸੰਸਦ ਚਲਾਉਣ ਲਈ ਸਿੰਘੂ ਬਾਰਡਰ ਤੋਂ ਕਿਸਾਨ ਜੰਤਰ-ਮੰਤਰ ਵਿਖੇ ਪਹੁੰਚੇ ਤੇ ਇੱਥੇ ਕਿਸਾਨਾਂ ਵਲੋਂ ਕਿਸਾਨ ਸੰਸਦ ਸ਼ੁਰੂ ਕੀਤੀ ਗਈ ਹੈ। ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਅੱਜ ਸਵੇਰੇ ਤੋਂ ਜੰਤਰ-ਮੰਤਰ ਵਿਖੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਤੋਂ ਕਿਸਾਨ ਜੰਤਰ-ਮੰਤਰ ‘ਤੇ ਪਹੁੰਚਣਗੇ ਅਤੇ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਆਪਣੀਆਂ ਮੰਗਾਂ ਸਾਹਮਣੇ ਰੱਖਣਗੇ।