ਭਗਵੰਤ ਮਾਨ ਨੇ ਲੋਕ ਸਭਾ ‘ਚ ਇੱਕ ਵਾਰ ਫਿਰ ਦਿੱਤਾ Adjournment Motion ਨੋਟਿਸ

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਅੱਜ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਲੋਕ ਸਭਾ ਵਿੱਚ ਇੱਕ ਵਾਰ ਫਿਰ ਐਡਜੋਰਮੈਂਟ (Adjournment) ਮੋਸ਼ਨ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਨੇ ਇਸਦੀ ਜਾਣਕਾਰੀ ਟਵੀਟ ਰਾਂਹੀ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਸੰਸਦ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਹੈ। ਵਿਰੋਧੀ ਧਿਰ ਲਗਾਤਾਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ।ਇਸ ਤੋਂ ਪਹਿਲਾਂ ਮਾਨ ਨੇ ਖੇਤੀਬਾੜੀ ਕਾਨੂੰਨਾਂ (Farm Law) ਵਿਰੁੱਧ ਲੜ ਰਹੇ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦੇ ਕਠੋਰ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ ਜਦੋਂ ਪ੍ਰਧਾਨ ਮੰਤਰੀ ਨੇ ਸੰਸਦ ਵਿਚ ਬੋਲਣਾ ਸ਼ੁਰੂ ਕੀਤਾ ਸੀ, ਤਾਂ ਅਸੀਂ ਜ਼ੋਰਦਾਰ ਢੰਗ ਨਾਲ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ। ਪ੍ਰਧਾਨ ਮੰਤਰੀ ਜੀ, ਅਸੀਂ ਹਰ ਰੋਜ਼ ਤੁਹਾਨੂੰ ਸੁਣਦੇ ਹਾਂ, ਹੁਣ ਤੁਸੀ ਸਾਡੀ ਵੀ ਸੁਣੋ। ਸੰਸਦ ਵਿਚ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਸ ਕੋਲ ਰਾਜਧਾਨੀ ਦੀਆਂ ਸਰਹੱਦਾਂ ‘ਤੇ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨ-ਮਜ਼ਦੂਰ ਅੰਦੋਲਨਕਾਰਾਂ ਦੀ ਕੋਈ ਗਿਣਤੀ ਜਾਂ ਰਿਕਾਰਡ ਨਹੀਂ ਹੈ, ਇਸ ਤੋਂ ਸਾਬਤ ਹੁੰਦਾ ਹੈ ਕਿ ਮੋਦੀ ਸਰਕਾਰ ਦੀ ਆਤਮਾ ਮਰ ਚੁੱਕੀ ਹੈ।ਉਨ੍ਹਾਂ ਕਿਹਾ ਕਿ ਮੋਦੀ (PM Mod) ਇੰਨੇ ਬੇਦਰਦ ਹੋ ਗਏ ਹਨ ਕਿ ਉਹ ਅੰਦੋਲਨਕਾਰੀਆਂ ਨੂੰ ਕੜਾਕੇ ਦੀ ਸਰਦੀ ਜਾਂ ਭਿਆਨਕ ਗਰਮੀ ਜਾਂ ਹਾਦਸਿਆਂ ਵਿੱਚ ਮਰਰਹੇ ਅੰਦੋਲਕਾਰੀ ਨਹੀਂ ਦਿਖ ਰਹੇ। ਆਪਣੀ ਹੋਂਦ ਲਈ ਲੜ ਰਹੇ ਕਿਸਾਨਾਂ ਪ੍ਰਤੀ ਹਮਦਰਦੀ ਜ਼ਾਹਰ ਕਰਨ ਦੀ ਬਜਾਏ, ਉਨ੍ਹਾਂ ਦੀ ਮੌਤ ਨੂੰ ਨਜ਼ਰ ਅੰਦਾਜ਼ ਕਰਨਾ ਨਿੰਦਣਯੋਗ ਅਤੇ ਮੰਦਭਾਗਾ ਹੈ। ਅਜਿਹਾ ਵਿਵਹਾਰ ਸਿਰਫ ਸੱਤਾ ਦੇ ਨਸ਼ੇ ‘ਚ ਅੰਨ੍ਹਾ ਹੋਇਆ ਬਦਲਾਖੋਰ ਜਾਂ ਤਾਨਾਸ਼ਾਹ ਹੀ ਕਰ ਸਕਦਾ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਨਿੰਦਾ ਕਰਦਿਆਂ ਮਾਨ ਨੇ ਪੁੱਛਿਆ ਕਿ ਸੂਬਾ ਸਰਕਾਰ ਅੰਦੋਲਨਕਾਰੀ ‘ਸ਼ਹੀਦ’ ਕਿਸਾਨ-ਮਜ਼ਦੂਰਾਂ ਦਾ ਡਾਟਾ ਕੇਂਦਰ ਸਰਕਾਰ ਨੂੰ ਕਿਉਂ ਨਹੀਂ ਭੇਜਦੀ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਜੱਥੇਬੰਦੀਆਂ ਨਾਲ ਸੰਪਰਕ ਕਰੇ ਅਤੇ ‘ਸ਼ਹੀਦਾਂ’ ਦਾ ਡਾਟਾ ਕੇਂਦਰ ਸਰਕਾਰ ਨੂੰ ਭੇਜੇ, ਤਾਂ ਜੋ ਪੀੜਤ ਪਰਿਵਾਰਾਂ ਨੂੰ ਮੌਨਸੂਨ ਸੈਸ਼ਨ ਦੌਰਾਨ ਹੀ ਮੁਆਵਜ਼ਾ ਦਿੱਤਾ ਜਾ ਸਕੇ।