ਨੂਰ ਮਹਿਲ ‘ਚ ਵਾਪਰੀ ਭਿਆਨਕ ਘਟਨਾ, 22 ਸਾਲਾ ਨੌਜਵਾਨ ਦਾ ਕਤਲ

ਨੂਰਮਹਿਲ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਰਾਜ ਵਿੱਚ ਹਿੰਸਕ ਘਟਨਾਵਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਨੂਰ ਮਹਿਲ ਵਿਖੇ ਸਵੇਰੇ ਇੱਕ ਭਿਆਨਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇੱਕ 22 ਸਾਲਾ ਨੌਜਵਾਨ ਰੋਹਿਤ ਕੁਮਾਰ ਦੀ ਕੁਝ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।ਰੋਹਿਤ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਲਚਲ ਮਚ ਗਈ। ਫਿਲਹਾਲ ਇਸ ਪੂਰੇ ਮਾਮਲੇ ਦੀ ਖ਼ਬਰ ਪੁਲਿਸ ਨੂੰ ਦੇ ਦਿੱਤੀ ਗਈ ਹੈ।ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਘਟਨਾਵਾਂ ਦੀ ਲੜੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਇਸ ਤੋਂ ਪਹਿਲਾਂ ਵੀ ਜਲੰਧਰ ਦੇ ਇੱਕ ਵਪਾਰੀ ਨੂੰ ਲੁੱਟ ਦੀ ਨੀਅਤ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਰੋਜ਼ਾਨਾ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲ ਉੱਠ ਰਹੇ ਹਨ।