ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸ ਭਵਨ ‘ਚ ਬੁਲਾਈ ਬੈਠਕ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 10 ਅਗਸਤ ਯਾਨੀ ਅੱਜ 11 ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਚ 4 ਕਾਰਜਕਾਰੀ ਪ੍ਰਧਾਨਾਂ ਨਾਲ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਇਕ ਵਿਸ਼ੇਸ਼ ਬੈਠਕ ਬੁਲਾਈ ਹੈ।ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਜੈਤੋ ਨੇ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਪਾਰਟੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਅਤੇ ਸੀਨੀਅਰ ਆਗੂ ਵੀ ਬੈਠਕ ਵਿਚ ਸ਼ਾਮਲ ਹੋ ਸਕਦੇ ਹਨ।ਸੂਤਰਾਂ ਅਨੁਸਾਰ ਇਸ ਬੈਠਕ ਵਿਚ ਕਾਂਗਰਸ ਪਾਰਟੀਆਂ ਦੀਆਂ ਗਤੀਵਿਧੀਆਂ ਮਜਬੂਰੀ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ।