ਭਾਰਤ ਤੋਂ ਕੈਨੇਡਾ ਜਾਣ ਵਾਲਿਆਂ ਨੂੰ ਲੱਗਾ ਵੱਡਾ ਝਟਕਾ

ਟੋਰਾਂਟੋ : ਲੰਬੇ ਸਮੇਂ ਤੋਂ ਕੋਰੋਨਾ ਮਹਾਂਮਾਰੀ ਦੇ ਕਹਿਰ ਨੇ ਤਬਾਹੀ ਮਚਾਈ ਹੋਈ ਹੈ। ਕੋਰੋਨਾ ਕਾਰਨ ਕੈਨੇਡਾ ਨੇ ਵੀ ਉਡਾਣਾਂ ‘ਤੇ ਪਾਬੰਧੀ ਲਗਾ ਦਿੱਤੀ ਸੀ। ਕੈਨੇਡਾ ਨੇ ਫਿਰ ਤੋਂ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਪਾਬੰਦੀ 21 ਸਤੰਬਰ ਤੱਕ ਵਧਾ ਦਿੱਤੀ ਹੈ। ਕੈਨੇਡਾ ਨੇ ਆਪਣੀਆਂ ਹੱਦਾਂ ਅੰਦਰ ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਇਹ ਫ਼ੈਸਲਾ ਲਿਆ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਦੱਖਣੀ ਏਸ਼ਿਆਈ ਦੇਸ਼ ਦੇ ਸਥਾਈ ਸੰਘਰਸ਼ ਦੌਰਾਨ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਪਾਬੰਦੀ ਹੁਣ 21 ਸਤੰਬਰ 2021 ਤੱਕ ਰਹੇਗੀ। ਇਹ ਜਾਣਕਾਰੀ ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਵੱਲੋਂ ਦਿੱਤੀ ਗਈ ਹੈ।ਕੈਨੇਡਾ ਦੀ ਜਨਤਕ ਸਿਹਤ ਏਜੰਸੀ ਦੀ ਸਿਹਤ ਸਲਾਹ ਦੇ ਆਧਾਰ ‘ਤੇ ਭਾਰਤ ਤੋਂ ਕੈਨੇਡਾ ਲਈ ਸਾਰੀਆਂ ਸਿੱਧੀਆਂ ਕਮਰਸ਼ੀਅਲ ਤੇ ਨਿੱਜੀ ਯਾਤਰੀ ਉਡਾਣਾਂ ‘ਤੇ ਪਾਬੰਦੀ ਲਾਗੂ ਕੀਤੀ ਗਈ ਹੈ।ਦੱਸ ਦੇਈਏ ਕਿ ਇਸ ਸਾਲ ਪਹਿਲੀ ਵਾਰ ਇਹ ਪਾਬੰਦੀ 22 ਅਪ੍ਰੈਲ ਨੂੰ ਲਗਾਈ ਗਈ ਸੀ ਤੇ ਇਸ ਨੂੰ ਕਈ ਵਾਰ ਹਟਾਇਆ ਜਾ ਚੁੱਕਾ ਹੈ। ਇਹ ਪੰਜਵੀਂ ਵਾਰ ਹੈ ਜਿਹੜੀ ਪਾਬੰਦੀ ਵਧਾਈ ਗਈ ਹੈ। ਭਾਰਤ ਤੋਂ ਕੈਨੇਡਾ ਜਾਣ ਵਾਲੀਆਂ ਉਡਾਣਾਂ ‘ਤੇ ਪਾਬੰਦੀ 21 ਅਗਸਤ ਨੂੰ ਖ਼ਤਮ ਹੋਣ ਵਾਲੀ ਸੀ, ਪਰ ਹੁਣ ਇਹ 21 ਸਤੰਬਰ ਤੱਕ ਲਾਗੂ ਰਹੇਗੀ।