ਪੰਜਾਬ ਦੇ ਇਸ ਸਕੂਲ ‘ਚ ਹੋਈ ਕੋਰੋਨਾ ਦੀ ਐਂਟਰੀ

ਲੁਧਿਆਣਾ: ਪੰਜਾਬ ਵਿੱਚ ਸਰਕਾਰ ਦੁਆਰਾ ਸਕੂਲ ਖੋਲ੍ਹੇ ਗਏ ਸਨ, ਪਰ ਹੁਣ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਉੱਤੇ ਕੋਰੋਨਾ ਦਾ ਸੰਕਟ ਡੂੰਘਾ ਹੋਣ ਲੱਗ ਪਿਆ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਲੁਧਿਆਣਾ ਤੋਂ ਵੱਡੀ ਖ਼ਬਰ ਆਈ ਹੈ।ਦੱਸਿਆ ਗਿਆ ਹੈ ਕਿ ਲੁਧਿਆਣਾ ਦੇ ਇੱਕ ਸਰਕਾਰੀ ਸਕੂਲ ਵਿੱਚ 8 ਬੱਚੇ ਕੋਰੋਨਾ ਦੇ ਮਰੀਜ਼ ਪਾਏ ਗਏ ਹਨ। ਜਿਸ ਤੋਂ ਬਾਅਦ ਸਕੂਲ ਮੈਨੇਜਮੈਂਟ ਤੋਂ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ।ਜਾਣਕਾਰੀ ਅਨੁਸਾਰ ਬਸਤੀ ਜੋਧੇਵਾਲ ਦੇ ਸਰਕਾਰੀ ਸਕੂਲ ਦੇ 8 ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਹ ਸਾਰੇ ਵਿਦਿਆਰਥੀ 11 ਵੀਂ ਅਤੇ 12 ਵੀਂ ਜਮਾਤ ਦੇ ਦੱਸੇ ਜਾ ਰਹੇ ਹਨ।ਸਕੂਲ ਦੇ 41 ਵਿਦਿਆਰਥੀਆਂ ਦੇ ਰੈਪਿਡ ਟੈਸਟ ਕੀਤੇ ਗਏ, ਜਿਨ੍ਹਾਂ ਵਿੱਚੋਂ 8 ਦੀ ਰਿਪੋਰਟ ਸ਼ੱਕੀ ਪਾਈ ਗਈ। ਜਿਨ੍ਹਾਂ ਦੀ ਜਾਂਚ ਕੀਤੀ ਗਈ ਹੈ ਉਨ੍ਹਾਂ ਨੂੰ ਅਗਲੇ 14 ਦਿਨਾਂ ਲਈ ਘਰ ਰਹਿਣ ਲਈ ਕਿਹਾ ਗਿਆ ਹੈ।