ਚੰਡੀਗੜ੍ਹ ਵਿੱਚ ਫਿੱਕੀ ਪੈ ਜਾਵੇਗੀ ਦੀਵਾਲੀ, ਪਟਾਕਿਆਂ ‘ਤੇ ਪੂਰਨ ਪਾਬੰਦੀ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਦੀਵਾਲੀ ਤੋਂ ਪਹਿਲਾਂ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਇਹ ਫੈਸਲਾ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਵਿੱਚ ਦੀਵਾਲੀ ਮੌਕੇ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਅਜਿਹੇ ਵਿੱਚ ਚੰਡੀਗੜ੍ਹ ਦੇ ਨਾਲ ਲੱਗਦੇ ਸ਼ਹਿਰਾਂ ਮੋਹਾਲੀ ਅਤੇ ਪੰਚਕੂਲਾ ਵਿੱਚ ਦੀਵਾਲੀ ਦੇ ਦਿਨ ਆਤਿਸ਼ਬਾਜ਼ੀ ਹੋਵੇਗੀ।