NIA ਦੀ ਟੀਮ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਲੈ ਕੇ ਦਿੱਲੀ ਲਈ ਹੋਈ ਰਵਾਨਾ

ਬਠਿੰਡਾ : NIA ਦੀ ਟੀਮ ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਬਠਿੰਡਾ ਤੋਂ ਦਿੱਲੀ ਲੈ ਕੇ ਜਾ ਰਹੀ ਹੈ। ਅੱਜ NIA ਨੇ ਵਿਸ਼ੇਸ਼ ਅਦਾਲਤ ਤੋਂ ਬਿਸ਼ਨੋਈ ਦਾ 10 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਜਿਸ ਤੋਂ ਬਾਅਦ ਬਿਸ਼ਨੋਈ ਨੂੰ ਹੁਣ ਦਿੱਲੀ ਲਿਜਾਇਆ ਜਾ ਰਿਹਾ ਹੈ। ਦਰਅਸਲ NIA ਨੇ ਬਿਸ਼ਨੋਈ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਹੁਣ ਉਸ ਨੂੰ ਪੁੱਛਗਿੱਛ ਲਈ ਦਿੱਲੀ ਲਿਜਾਇਆ ਜਾ ਰਿਹਾ ਹੈ।ਦਰਅਸਲ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਨਸਾ ਪੁਲਿਸ ਬਿਸ਼ਨੋਈ ਨੂੰ ਦਿੱਲੀ ਤੋਂ ਲੈ ਕੇ ਆਈ ਸੀ। ਮੂਸੇਵਾਲਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ ਸੀ। ਦੱਸ ਦੇਈਏ ਕਿ ਮੂਸੇਵਾਲਾ ਕਤਲ ਕਾਂਡ ‘ਚ ਬਿਸ਼ਨੋਈ ਅਤੇ ਕਈ ਗੈਂਗਸਟਰ ਫੜੇ ਜਾ ਚੁੱਕੇ ਹਨ ਅਤੇ ਕਈ ਅਜੇ ਫੜੇ ਜਾਣੇ ਹਨ। ਗੋਲਡੀ ਬਰਾੜ ਦੇ ਮਾਮਲੇ ਵਿੱਚ ਭਾਰਤ ਸਰਕਾਰ ਨੇ ਇੰਟਰਪੋਲ ਰਾਹੀਂ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਬਿਸ਼ਨੋਈ ‘ਤੇ ਦੋਸ਼ ਹੈ ਕਿ ਉਸ ਨੇ ਗੋਲਡੀ ਬਰਾੜ ਨਾਲ ਮਿਲ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਬਿਸ਼ਨੋਈ ਗੈਂਗ ਨੇ ਲਈ ਸੀ।