ਅੰਮ੍ਰਿਤਸਰ : ਨਿਗਮ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਦਾ ਸਾਮਾਨ ਕੀਤਾ ਜ਼ਬਤ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟਰੀਟ (Heritage Street leading to Sri Harmandir Sahib) ਵਿੱਚ ਅਕਸਰ ਜਾਮ ਲੱਗ ਜਾਂਦਾ ਹੈ। ਸ਼ਹਿਰ ਦੇ ਲੋਕਾਂ ਦੇ ਨਾਲ-ਨਾਲ ਸੈਰ ਕਰਨ ਆਉਣ ਵਾਲੇ ਸੈਲਾਨੀਆਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਨਿਗਮ ਦੀ ਟੀਮ ਦੇ ਇੱਥੇ ਪਹੁੰਚਣ ‘ਤੇ ਮਾਹੌਲ ਗਰਮਾ ਗਿਆ। ਅਧਿਕਾਰੀਆਂ ਨੇ ਇੱਥੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾ ਕੇ ਸਾਮਾਨ ਜ਼ਬਤ ਕਰ ਲਿਆ।ਦਰਅਸਲ ਨਿਗਮ ਨੂੰ ਵਾਰ-ਵਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਪਿਛਲੇ ਚਾਰ ਦਿਨਾਂ ਤੋਂ ਇਹ ਟੀਮ ਹੈਰੀਟੇਜ ਸਟਰੀਟ ਦੇ ਦੁਕਾਨਦਾਰਾਂ ਨੂੰ ਸਮਝਾ ਰਹੀ ਸੀ ਪਰ 5ਵੇਂ ਦਿਨ ਨਿਗਮ ਨੇ ਸਖ਼ਤ ਕਾਰਵਾਈ ਕਰਦੇ ਹੋਏ ਦੁਕਾਨਦਾਰਾਂ ਦਾ ਸਾਮਾਨ ਜ਼ਬਤ ਕਰ ਲਿਆ। ਜਿਸ ਤੋਂ ਬਾਅਦ ਦੁਕਾਨਦਾਰਾਂ ਨੇ ਕਾਫ਼ੀ ਹੰਗਾਮਾ ਕੀਤਾ। ਦੱਸ ਦਈਏ ਕਿ ਰੋਜ਼ਾਨਾ 1 ਲੱਖ ਦੇ ਕਰੀਬ ਸ਼ਰਧਾਲੂ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਉਂਦੇ ਹਨ ਪਰ ਦੁਕਾਨਦਾਰਾਂ ਵੱਲੋਂ ਸੜਕ ‘ਤੇ ਕੀਤੇ ਗਏ ਕਬਜ਼ਿਆਂ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।