ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਲੁਧਿਆਣਾ ‘ਚ FIR ਦਰਜ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ‘ਤੇ ਪੁਲਿਸ ਨੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਹੈ। ਲੁਧਿਆਣਾ (Ludhiana) ਪੁਲਿਸ ਨੇ ਮੋਗਾ ਵਾਸੀ ਅੰਮ੍ਰਿਤਪਾਲ ਸਿੰਘ ਮਹਿਰੋ (Amritpal Singh Mehro) ਖ਼ਿਲਾਫ਼ ਧਾਰਾ 188, 596 ਆਈ.ਪੀ.ਸੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।ਦਰਅਸਲ, ਰਾਜਾ ਵੜਿੰਗ ਨੇ ਬੀਤੇ ਦਿਨ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਹ ਹਾਲ ਹੀ ਵਿਚ ਲੁਧਿਆਣਾ ਪਹੁੰਚਿਆ ਸੀ, ਜਿਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।