IT ਵਿਭਾਗ ਦੀ ਵੱਡੀ ਕਾਰਵਾਈ, ਕਈ ਜਿਊਲਰੀ ਸ਼ੋਅਰੂਮਾਂ ‘ਤੇ ਕੀਤੀ ਛਾਪੇਮਾਰੀ

ਲੁਧਿਆਣਾ : ਲੁਧਿਆਣਾ ‘ਚ (Ludhiana) ਇਨਕਮ ਟੈਕਸ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਈ ਜਿਊਲਰੀ ਸ਼ੋਅਰੂਮਾਂ ‘ਤੇ ਛਾਪੇਮਾਰੀ ਕੀਤੀ ਹੈ। ਸ਼ੋਅਰੂਮ ਦੇ ਨਾਲ-ਨਾਲ ਉਨ੍ਹਾਂ ਦੇ ਮਾਲਕਾਂ ਦੇ ਟਿਕਾਣਿਆਂ ‘ਤੇ ਵੀ ਆਮਦਨ ਕਰ ਵਿਭਾਗ (Income Tax Department) ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਸਵੇਰ ਤੋਂ ਜਾਰੀ ਹੈ। ਇਨਕਮ ਟੈਕਸ ਟੀਮ ਦੇ ਨਾਲ ਪੁਲਿਸ ਮੁਲਾਜ਼ਮ ਵੀ ਤਾਇਨਾਤ ਹਨ।