ਤਿੰਨ ਲੁਟੇਰਿਆਂ ਨੇ ਨੌਜਵਾਨ ਦੀ ਖੋਹੀ ਐਕਟਿਵਾ, ਘਟਨਾ CCTV ‘ਚ ਹੋਈ ਕੈਦ

ਅੰਮ੍ਰਿਤਸਰ : ਸ਼ਹਿਰ ਵਿੱਚ ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਸ਼ਹਿਰ ਦੀ 100 ਫੁੱਟੀ ਰੋਡ (100 feet road) ਤੋਂ ਸਾਹਮਣੇ ਆਇਆ ਹੈ। ਜਿੱਥੇ ਤਿੰਨ ਵਿਅਕਤੀਆਂ ਨੇ ਇੱਕ ਨੌਜਵਾਨ ਤੋਂ ਐਕਟਿਵਾ (Activa) ਖੋਹ ਲਈ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਵਿੱਚ ਕੈਦ ਹੋ ਗਈ।ਤੁਸੀਂ ਦੇਖਿਆ ਕਿ ਪਹਿਲਾਂ ਤਿੰਨ ਵਿਅਕਤੀ ਸੜਕ ਕਿਨਾਰੇ ਇੰਤਜ਼ਾਰ ਕਰ ਰਹੇ ਹਨ, ਇਸੇ ਦੌਰਾਨ ਇੱਕ ਐਕਟਿਵਾ ਸਵਾਰ ਵਿਅਕਤੀ ਆਉਂਦਾ ਹੈ, ਜਿਸ ਨੂੰ ਇਨ੍ਹਾਂ ਤਿੰਨਾਂ ਵਿਅਕਤੀਆਂ ਨੇ ਫੜ ਲਿਆ, ਪਹਿਲਾਂ ਉਹ ਉਨ੍ਹਾਂ ਨਾਲ ਗੱਲ ਕਰਦੇ ਹਨ ਅਤੇ ਫਿਰ ਹਥਿਆਰਾਂ ਨਾਲ ਹਮਲਾ ਕਰਦੇ ਹਨ ਅਤੇ ਐਕਟਿਵਾ ਖੋਹ ਕੇ ਭੱਜ ਜਾਂਦੇ ਹਨ।