ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ

ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯੂ.ਏ.ਪੀ.ਏ. (U.A.P.A.) ‘ਚ ਲਾਰੈਂਸ ਬਿਸ਼ਨੋਈ ਦੀ ਗ੍ਰਿਫ਼ਤਾਰੀ ਪਾਈ ਗਈ ਹੈ। NII ਅੱਜ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਲੈ ਕੇ ਜਾਵੇਗੀ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਪਹਿਲੇ 6 ਗੈਂਗਸਟਰਾਂ ਦੇ ਨਾਂ ਸ਼ਾਮਲ ਹਨ।ਦੱਸ ਦੇਈਏ ਕਿ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤਿਹਾੜ ਜੇਲ੍ਹ ਤੋਂ ਰਿਮਾਂਡ ‘ਤੇ ਪੰਜਾਬ ਲਿਆਈ ਸੀ। ਲਾਰੈਂਸ ਨੂੰ ਪੁਲਿਸ ਵੱਲੋਂ ਪੂਰੀ ਸੁਰੱਖਿਆ ਨਾਲ 15 ਜੂਨ ਨੂੰ ਪੰਜਾਬ ਲਿਆਂਦਾ ਗਿਆ ਸੀ ਅਤੇ ਉਹ ਪੰਜਾਬ ਪੁਲਿਸ ਦੇ ਰਿਮਾਂਡ ‘ਤੇ ਹੈ। ਪਤਾ ਲੱਗਾ ਹੈ ਕਿ ਅੱਜ ਸਵੇਰੇ ਐਨ.ਆਈ.ਏ ਦੀ ਟੀਮ ਪੰਜਾਬ ਆਵੇਗੀ ਅਤੇ ਉਸ ਨੂੰ ਵਾਪਸ ਦਿੱਲੀ ਲੈ ਜਾਵੇਗੀ।