ਵਿਜੀਲੈਂਸ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਦਾ ਭਗੌੜਾ ਕਰਿੰਦਾ ਗ੍ਰਿਫ਼ਤਾਰ

ਚੰਡੀਗੜ੍ਹ : ਵਿਜੀਲੈਸ ਬਿਓਰੋ ਪੰਜਾਬ (Vigilance Bureau Punjab) ਵਲੋਂ ਪਿਛਲੇ ਦਿਨੀਂ ਮੋਟਰ ਵਹੀਕਲ ਇੰਸਪੈਕਟਰ, (ਐਮ.ਵੀ.ਆਈ.) ਜਲੰਧਰ ਦਫ਼ਤਰ ਵਿੱਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਉਥੋਂ ਦੇ ਐਮ.ਵੀ.ਆਈ. ਨਰੇਸ਼ ਕਲੇਰ ਵੱਲੋਂ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਚਾਰ ਦਾ ਪਰਦਾਫਾਸ਼ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਗਿਆ ਸੀ।ਇਸ ਮਾਮਲੇ ਵਿੱਚ 7 ਨਾਮਜਦ ਦੋਸ਼ੀ ਫਰਾਰ ਚੱਲ ਰਹੇ ਸਨ ਜਿੰਨ੍ਹਾਂ ਵਿਚੋਂ ਅੱਜ ਦੋਸ਼ੀ ਸੁਰਜੀਤ ਸਿੰਘ, ਪ੍ਰਾਈਵੇਟ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਏਜੰਟ ਉਕਤ ਐਮ.ਵੀ.ਆਈ., ਜਲੰਧਰ ਨਾਲ ਮਿਲੀ ਭੁਗਤ ਕਰਕੇ ਕਮਰਸ਼ੀਅਲ ਅਤੇ ਪ੍ਰਾਈਵੇਟ ਗੱਡੀਆਂ ਨੂੰ ਬਿਨ੍ਹਾਂ ਇੰਸਪੈਕਸ਼ਨ ਕਰਵਾਏ ਮੋਟੀਆਂ ਰਕਮਾਂ ਲੈ ਕੇ ਅਤੇ ਰਿਸ਼ਵਤ ਦਾ ਵੱਡਾ ਹਿੱਸਾ ਨਰੇਸ਼ ਕਲੇਰ ਐਮ.ਵੀ.ਆਈ. ਨੂੰ ਦੇ ਕੇ ਗੱਡੀਆਂ ਦਾ ਫਿਟਨੈਸ ਸਰਟੀਫਿਕੇਟ ਹਸਲ ਕਰਕੇ ਸਰਕਾਰ ਨੂੰ ਚੂਨਾ ਲਾ ਰਹੇ ਸੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈ਼ਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਨਰੇਸ਼ ਕਲੇਰ ਐਮ.ਵੀ.ਆਈ. ਵੱਲੋਂ ਅਲੱਗ ਅਲੱਗ ਕਿਸਮ ਦੀਆਂ ਗੱਡੀਆਂ ਦੀ ਪਾਸਿੰਗ ਬਿਨ੍ਹਾਂ ਇੰਸਪੈਕਸ਼ਨ ਕੀਤੇ ਹੀ ਰਿਸ਼ਵਤ ਲੈ ਕੇ ਫਿਟਨੈਸ ਸਰਟੀਫਿਕੇਟ ਜਾਰੀ ਕਰ ਦਿੱਤਾ ਜਾਂਦਾ ਸੀ।