ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, 2 ਜ਼ਖ਼ਮੀ

ਬੰਗਾ : ਬੰਗਾ ਨਵਾਂਸ਼ਹਿਰ ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਖਟਕੜ ਕਲਾਂ (Khatkar Kalan) ‘ਚ ਬੀਤੀ ਸ਼ਾਮ ਦੋ ਮੋਟਰਸਾਈਕਲਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਸਿੱਧੀ ਟੱਕਰ ਵਿੱਚ ਇੱਕ ਦੇ ਗੰਭੀਰ ਅਤੇ ਇੱਕ ਦੇ ਮਾਮੂਲੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿੱਕੀ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਥਾਂਦੀਆ ਜੋ ਕਿ ਨਵਾਂਸ਼ਹਿਰ ਤੋਂ ਡਿਊਟੀ ਕਰਕੇ ਦੇਰ ਸ਼ਾਮ ਆਪਣੇ ਨਵੇਂ ਖਰੀਦੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਪਿੰਡ ਖਟਕੜ ਕਲਾਂ ਵਿੱਚ ਬਣੇ ਵੇਰਕਾ ਮਿਲਕ ਪਲਾਂਟ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ (ਪੀਬੀ 07 ਬੀਵੀ 8527) ਨਾਲ ਟਕਰਾ ਗਿਆ। ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਬੰਗਾ ਪਹੁੰਚਾਇਆ ਗਿਆ।(ਪੀ.ਬੀ. 07 ਬੀ.ਵੀ. 8527) ਮੋਟਰਸਾਈਕਲ ਸਵਾਰ ਦਾ ਨਾਮ ਪਤਾ ਨਹੀਂ ਲੱਗ ਸਕਿਆ, ਜੋ ਉਕਤ ਹਾਦਸੇ ਵਿੱਚ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਉਸ ਦੀ ਹਾਲਤ ਦੇਖ ਕੇ ਆਸਪਾਸ ਦੇ ਲੋਕ ਉਸ ਨੂੰ ਇਲਾਜ ਲਈ ਨਵਾਂਸ਼ਹਿਰ ਲੈ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਹਾਈਵੇ ਪੈਟਰੋਲਿੰਗ ਪੁਲਿਸ ਪਾਰਟੀ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਦੂਜੇ ਮੋਟਰਸਾਈਕਲ ਸਵਾਰ ਦਾ ਪਤਾ ਨਹੀਂ ਲੱਗ ਸਕਿਆ ਸੀ।