ਗ਼ੈਰ-ਕਾਨੂੰਨੀ ਤੌਰ ‘ਤੇ ਲਿਆਂਦੇ ਜਾ ਰਹੇ ਸੂਰਾਂ ਤੇ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕਰਾਂਗੇ: ਲਾਲਜੀਤ ਭੁੱਲਰ

ਚੰਡੀਗੜ੍ਹ, 9 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਸੂਰ ਮੀਟ ਮਾਰਕੀਟ ਨੂੰ ਪ੍ਰਭਾਵਤ ਕਰ ਰਹੇ ਬਾਹਰਲੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ ‘ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਸਬੰਧਤ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਹੱਦੀ ਪਿੰਡਾਂ ਦੀਆਂ ਸੰਪਰਕ ਸੜਕਾਂ ‘ਤੇ ਚੌਕਸੀ ਵਧਾਉਣ ਲਈ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਜਾਵੇ।