ਚੰਡੀਗੜ੍ਹ ਕੋਰਟ ਕੰਪਲੈਕਸ ‘ਚ ਮਿਲਿਆ ਬੰਬ, ਕੋਰਟ ਨੂੰ ਕਰਵਾਇਆ ਖਾਲੀ

ਚੰਡੀਗੜ੍ਹ: ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਜ਼ਿਲ੍ਹਾ ਅਦਾਲਤ (Chandigarh court complex) ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਤੁਰੰਤ ਹਰਕਤ ‘ਚ ਆਈ ਅਤੇ ਲੋਕਾਂ ਨੂੰ ਕਚਹਿਰੀ ‘ਚੋਂ ਬਾਹਰ ਕੱਢਿਆ। ਅਦਾਲਤ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬੰਬ (bomb) ਦੀ ਸੂਚਨਾ ਮਿਲਦੇ ਹੀ ਅਦਾਲਤ ‘ਚ ਹੜਕੰਪ ਮਚ ਗਿਆ। ਪੁਲਿਸ ਅਤੇ ਬਚਾਅ ਟੀਮ ਮੌਕੇ ‘ਤੇ ਮੌਜੂਦ ਹੈ।