ਸਖ਼ਤ ਸੁਰੱਖਿਆ ਵਿਚਕਾਰ ਗੈਂਗਸਟਰ ਜੱਗੂ ਮੁੜ ਅਦਾਲਤ ‘ਚ ਪੇਸ਼

ਸ੍ਰੀ ਮੁਕਤਸਰ ਸਾਹਿਬ: ਗੈਂਗਸਟਰ ਜੱਗੂ ਭਗਵਾਨਪੁਰੀਆ (gangster Jaggu Bhagwanpuria) ਦਾ 2 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਮੁੜ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਉਸ ਨੂੰ 6 ਫਰਵਰੀ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ 22 ਜਨਵਰੀ ਨੂੰ ਮੁਕਤਸਰ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਲੈ ਕੇ ਆਈ ਸੀ, ਜਿੱਥੇ ਅਦਾਲਤ ਨੇ ਉਸ ਨੂੰ 24 ਜਨਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਸੀ।ਕੀ ਹੈ ਮਾਮਲਾ ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਵਿੱਚ ਦਰਜ ਐਫ.ਆਈ.ਆਰ. ਦੇ ਮਾਮਲੇ ‘ਚ ਜੱਗੂ ਨੂੰ ਕੇਸ ਦੇ ਸਬੰਧ ਵਿੱਚ ਮੁਕਤਸਰ ਲਿਆਂਦਾ ਗਿਆ ਹੈ। ਇਹ ਕੇਸ 2021 ਵਿੱਚ ਦਰਜ ਕੀਤਾ ਗਿਆ ਸੀ, ਜਿਸ ਵਿੱਚ ਬਿੰਕਾਰਤਾ ਨੇ ਦੋਸ਼ ਲਾਇਆ ਸੀ ਕਿ ਜੱਗੂ ਨੇ ਗੈਂਗਸਟਰ ਲਾਰੈਂਸ ਦੇ ਨਾਂ ‘ਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਪੈਸੇ ਨਾ ਦੇਣ ‘ਤੇ ਉਸ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਸਬੰਧਿਤ ਪੁਲਿਸ ਨੇ 22 ਮਾਰਚ 2021 ਨੂੰ ਲਾਰੈਂਸ ਦੇ ਨਾਮ ‘ਤੇ ਮਾਮਲਾ ਦਰਜ ਕੀਤਾ ਸੀ।