ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨਾਲ ਵਾਪਰਿਆ ਵੱਡਾ ਹਾਦਸਾ

ਜਲੰਧਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਸਿੰਘ ਜੀਤਾ (Ranjit Singh Jeeta) ਦੀ ਬੀਤੀ ਦੇਰ ਰਾਤ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਮਾਣ ਵਾਲੀ ਗੱਲ ਹੈ ਕਿ ਕੋਈ ਨੁਕਸਾਨ ਨਹੀਂ ਹੋਇਆ।ਜਾਣਕਾਰੀ ਅਨੁਸਾਰ BMW ਕਾਰ (BMW car) ਵਿੱਚ ਸਵਾਰ ਕਬੱਡੀ ਖਿਡਾਰੀ ਆਪਣੇ ਪਿੰਡ ਕਾਲਾ ਸੰਘਿਆਂ ਜਾ ਰਿਹਾ ਸੀ। ਜਦੋਂ ਉਹ ਮਾਡਲ ਹਾਊਸ ਘਾਸ ਮੰਡੀ ਕੋਲ ਪਹੁੰਚਿਆ ਤਾਂ ਇਕ ਬਾਈਕ ਸਵਾਰ ਗੱਡੀ ਦੇ ਸਾਹਮਣੇ ਆ ਗਿਆ, ਜਿਸ ਨੂੰ ਬਚਾਉਂਦੇ ਹੋਏ ਉਸ ਦੀ ਗੱਡੀ ਸੜਕ ‘ਤੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਇਸ ਕਾਰਨ ਸੜਕ ਜਾਮ ਹੋ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਏਅਰ ਬੈਗ ਖੁੱਲ੍ਹ ਗਏ ਅਤੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਮੋਟਰਸਾਈਕਲ ਚਾਲਕ ਉਥੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।