ਭਾਣਜੀ ਦਾ ਜਨਮ ਦਿਨ ਮਨਾ ਕੇ ਘਰ ਜਾ ਰਹੇ ਮਾਮੇ ਨਾਲ ਵਾਪਰਿਆ ਹਾਦਸਾ, ਹੋਈ ਮੌਤ

ਜਲੰਧਰ : ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਬਸਤੀ ਬਾਵਾ ਖੇਲ ‘ਚ ਆਪਣੀ ਭਾਣਜੀ ਦਾ ਜਨਮ ਦਿਨ ਮਨਾ ਕੇ ਘਰ ਜਾ ਰਹੇ ਮਾਮੇ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮੀਰ ਕੋਹਲੀ ਪੁੱਤਰ ਰਾਜ ਕੁਮਾਰ ਕੋਹਲੀ ਵਾਸੀ ਸ਼ਿਵਰਾਜਗੜ੍ਹ, ਨੇੜੇ ਪੰਜਪੀਰ, ਥਾਣਾ ਨੰਬਰ 3, ਜਲੰਧਰ ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਥਾਣਾ 2 ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਭੈਣ ਸ਼ਿਵਾਨੀ ਮਹਾਜਨ ਅਤੇ ਜੀਜਾ ਵਿਕਾਸ ਮਹਾਜਨ ਦੇ ਨਾਲ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਕੈਮਰੇ ਦੀ ਫੁਟੇਜ ਚੈੱਕ ਕੀਤੀ ਗਈ ਤਾਂ ਪਤਾ ਲੱਗਾ ਕਿ ਗੁਲਾਬ ਦੇਵੀ ਰੋਡ ਮਸਜਿਦ ਨੇੜੇ ਸਮੀਰ ਦਾ ਮੋਟਰਸਾਈਕਲ ਅਚਾਨਕ ਫਿਸਲ ਕੇ ਫੁੱਟਪਾਥ ਨਾਲ ਜਾ ਟਕਰਾਇਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਸ਼ਿਵਾਨੀ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ‘ਚ ਆਪਣੇ ਭਰਾ ਦੀ ਮੌਤ ਲਈ ਕਿਸੇ ਨੂੰ ਜ਼ਿੰਮੇਵਾਰ ਨਾ ਠਹਿਰਾਉਂਦੇ ਹੋਏ ਕਿਹਾ ਹੈ ਕਿ ਮੋਟਰਸਾਈਕਲ ਦੇ ਅਚਾਨਕ ਤਿਲਕਣ ਕਾਰਨ ਉਸ ਦੇ ਭਰਾ ਦੀ ਮੌਤ ਹੋਈ ਹੈ ਅਤੇ ਉਹ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ। ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਆਪਣੀ ਕਾਰਵਾਈ ਪੂਰੀ ਕਰਕੇ ਮ੍ਰਿਤਕ ਸਮੀਰ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।