ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ : ਜਿੰਪਾ

ਚੰਡੀਗੜ੍ਹ, 24 ਜਨਵਰੀ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shanker Jimpa) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਫਾਜ਼ਿਲਕਾ ਵਿੱਚ 2020 ‘ਚ ਆਏ ਹੜ੍ਹਾਂ ਦੀ ਮੁਆਵਜ਼ਾਂ ਰਾਸ਼ੀ ਪਿਛਲੀ ਸਰਕਾਰ ਨੂੰ ਵੰਡਣੀ ਚਾਹੀਦੀ ਸੀ ਪਰ ਉਨ੍ਹਾਂ ਮੁਆਵਜ਼ਾਂ ਦੇਣ ਲਈ ਇਕ ਰੁਪਿਆ ਵੀ ਨਹੀਂ ਖਰਚਿਆ।