ਲੁਧਿਆਣਾ ‘ਚ ਰਜਾਈਆਂ ਨਾਲ ਭਰੀ ਦੁਕਾਨ ‘ਚ ਲੱਗੀ ਭਿਆਨਕ ਅੱਗ

ਲੁਧਿਆਣਾ : ਲੁਧਿਆਣਾ (Ludhiana) ‘ਚ ਚੌੜੀ ਰੋਡ (Chaudi Road) ‘ਤੇ ਸਥਿਤ ਰਜਾਈਆਂ ਨਾਲ ਭਰੀ ਦੁਕਾਨ ‘ਚ ਅਚਾਨਕ ਅੱਗ ਲੱਗ ਗਈ। ਦੁਕਾਨ ਮਾਲਕ ਨੇ ਦੱਸਿਆ ਕਿ ਉਹ ਆਪਣੀ ਦੁਕਾਨ ‘ਤੇ ਬੈਠਾ ਸੀ ਕਿ ਅਚਾਨਕ ਸ਼ਾਰਟ ਸਰਕਟ ਹੋ ਗਿਆ। ਇਸ ਕਾਰਨ ਦੁਕਾਨ ਨੂੰ ਅੱਗ ਲੱਗ ਗਈ ਅਤੇ ਰਜਾਈਆਂ ਸੜ ਕੇ ਸੁਆਹ ਹੋ ਗਈਆਂ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਪਹੁੰਚੀਆਂ, ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾਇਆ। ਥਾਣਾ ਨੰਬਰ 3 ਦੀ ਪੁਲਿਸ ਵੀ ਮੌਕੇ ’ਤੇ ਪੁੱਜ ਗਈ।